ਬਿਸ਼ਨ ਸਿੰਘ ਬੇਦੀ ਨੂੰ ਕ੍ਰਿਕਟ ਜਗਤ ਨੇ ਦਿਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਖੇਡਾਂ

ਕ੍ਰਿਕਟ ਜਗਤ ਨੇ ਸੋਸ਼ਲ ਮੀਡੀਆ ਰਾਹੀਂ ਸਾਬਕਾ ਦਿੱਗਜ ਨੂੰ ਸ਼ਰਧਾਂਜਲੀ ਦਿਤੀ ਹੈ।

Cricket world paid tribute to Bishan Singh Bedi

 

ਨਵੀਂ ਦਿੱਲੀ: ਭਾਰਤ ਦੇ ਸਾਬਕਾ ਕਪਤਾਨ ਅਤੇ ਦੇਸ਼ ਦੇ ਮਹਾਨ ਖੱਬੇ ਹੱਥ ਦੇ ਸਪਿਨਰ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਕ੍ਰਿਕਟ ਜਗਤ ਨੇ ਸੋਸ਼ਲ ਮੀਡੀਆ ਰਾਹੀਂ ਸਾਬਕਾ ਦਿੱਗਜ ਨੂੰ ਸ਼ਰਧਾਂਜਲੀ ਦਿਤੀ ਹੈ।

ਸਾਬਕਾ ਕ੍ਰਿਕਟਰ ਗੌਤਮ ਗੰਭੀਰ: ਬਿਸ਼ਨ ਸਿੰਘ ਬੇਦੀ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਹੈ। ਕ੍ਰਿਕੇਟ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰਮਾਤਮਾ ਉਨ੍ਹਾਂ ਦੇ ਪ੍ਰਵਾਰ ਅਤੇ ਚਹੇਤਿਆਂ ਨੂੰ ਬਲ ਬਖਸ਼ੇ।

ਮੌਜੂਦਾ ਖਿਡਾਰੀ ਰਵੀਚੰਦਰਨ ਅਸ਼ਵਿਨ: ਮਹਾਨ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ, ਉਹ ਇਕ ਮਹਾਨ ਕ੍ਰਿਕਟਰ ਹੋਣ ਦੇ ਨਾਲ-ਨਾਲ ਇਕ ਦੋਸਤਾਨਾ ਵਿਅਕਤੀ ਸਨ ਅਤੇ ਉਨ੍ਹਾਂ ਨੇ ਨੌਜਵਾਨ ਕ੍ਰਿਕਟਰਾਂ ਦੀ ਮਦਦ ਲਈ ਵਾਧੂ ਕੋਸ਼ਿਸ਼ਾਂ ਕੀਤੀਆਂ।

ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ: ਬਿਸ਼ਨ ਸਿੰਘ ਬੇਦੀ ਸਰ ਦੇ ਦੇਹਾਂਤ ਬਾਰੇ ਸੁਣ ਕੇ ਦੁਖੀ ਹਾਂ। ਉਨ੍ਹਾਂ ਦੇ ਪ੍ਰਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

ਮੌਜੂਦਾ ਖਿਡਾਰੀ ਮੁਹੰਮਦ ਸਿਰਾਜ: ਭਾਰਤੀ ਕ੍ਰਿਕਟ ਦੇ ਇਕ ਮਹਾਨ ਖਿਡਾਰੀ। ਬਿਸ਼ਨ ਸਿੰਘ ਬੇਦੀ ਦੀ ਆਤਮਾ ਨੂੰ ਸ਼ਾਂਤੀ ਮਿਲੇ। ਉਨ੍ਹਾਂ ਦੇ ਪ੍ਰਵਾਰ ਅਤੇ ਪਿਆਰਿਆਂ ਪ੍ਰਤੀ ਮੇਰੀ ਸੰਵੇਦਨਾ।

ਸਾਬਕਾ ਖਿਡਾਰੀ ਸੁਰੇਸ਼ ਰੈਨਾ: ਕ੍ਰਿਕਟ ਦੇ ਮਹਾਨ ਖਿਡਾਰੀ ਬਿਸ਼ਨ ਸਿੰਘ ਬੇਦੀ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਹੈ। ਉਨ੍ਹਾਂ ਦਾ ਖੇਡ 'ਤੇ ਬਹੁਤ ਪ੍ਰਭਾਵ ਪਿਆ ਹੈ ਅਤੇ ਇਸ ਮੁਸ਼ਕਲ ਸਮੇਂ 'ਤੇ ਮੇਰੀ ਪ੍ਰਵਾਰ ਅਤੇ ਪਿਆਰਿਆਂ ਨਾਲ ਦਿਲੀ ਹਮਦਰਦੀ ਹੈ।

ਭਾਰਤੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ: 'ਸਰਦਾਰ ਆਫ਼ ਸਪਿਨ' ਨਹੀਂ ਰਹੇ। ਬਿਸ਼ਨ ਸਿੰਘ ਬੇਦੀ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਹਮੇਸ਼ਾ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਬਿਹਤਰੀਨ ਗੇਂਦਬਾਜ਼ਾਂ ਵਿਚੋਂ ਇਕ ਰਹਿਣਗੇ। ਉਨ੍ਹਾਂ ਦੇ ਪ੍ਰਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਸੰਵੇਦਨਾ। ਓਮ ਸ਼ਾਂਤੀ।

ਸਾਬਕਾ ਖਿਡਾਰੀ ਇਰਫਾਨ ਪਠਾਨ ਸ. ਬਿਸ਼ਨ ਸਿੰਘ ਬੇਦੀ: ਸਾਡੇ ਸੱਭ ਤੋਂ ਵਧੀਆ ਖਿਡਾਰੀਆਂ ਵਿਚੋਂ ਇਕ ਹੁਣ ਨਹੀਂ ਰਿਹਾ। ਇਹ ਸਾਡੇ ਕ੍ਰਿਕਟ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਦੇ ਪ੍ਰਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।

ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ: ਬਿਸ਼ਨ ਸਿੰਘ ਬੇਦੀ ਸਰ, ਇਕ ਮਹਾਨ ਅਤੇ ਖੇਡ ਦੇ ਸੱਚੇ ਰਾਜਦੂਤ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਭਾਰਤੀ ਕ੍ਰਿਕਟ 'ਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪ੍ਰਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।

ਮੌਜੂਦਾ ਕ੍ਰਿਕੇਟ ਸ਼ਿਖਰ ਧਵਨ: ਕ੍ਰਿਕੇਟ ਦਾ ਇਕ ਸੱਚਾ ਦਿੱਗਜ ਜੋ ਹਮੇਸ਼ਾ ਯਾਦ ਰਹੇਗਾ।