IPL 2024: ਰੋਹਿਤ ਸ਼ਰਮਾ ਨੂੰ ਮੁੰਬਈ ਇੰਡੀਅਨਜ਼ ਟੀਮ 'ਚੋਂ ਬਾਹਰ ਕਰ ਸਕਦੀ ਮਾਲਕਣ ਨੀਤਾ ਅੰਬਾਨੀ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

IPL 2024: ਹਾਰਦਿਕ ਪੰਡਯਾ ਨੂੰ ਮਿਲ ਸਕਦੀ ਹੈ ਜਗ੍ਹਾ

IPL 2024 Rohit Sharma Mumbai Indians news Can Nita Ambani take big decision

IPL 2024 Rohit Sharma Mumbai Indians news Can Nita Ambani take big decision :ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦਾ ਸਮਾਂ ਖਰਾਬ ਚੱਲ ਰਿਹਾ ਹੈ ਅਤੇ ਕੁਝ ਵੀ ਉਨ੍ਹਾਂ ਦੇ ਹੱਕ ਵਿੱਚ ਨਹੀਂ ਹੋ ਰਿਹਾ। ਰੋਹਿਤ ਸ਼ਰਮਾ ਦੀ ਕਪਤਾਨੀ 'ਚ ਟੀਮ ਇੰਡੀਆ ਨੂੰ ਵਿਸ਼ਵ ਕੱਪ ਫਾਈਨਲ 'ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਕਾਰਨ ਉਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਟ੍ਰੋਲ ਹੋ ਰਹੇ ਹਨ। ਇਸ ਦੇ ਨਾਲ ਹੀ ਟਰੋਲ ਕਰਨ ਵਾਲਿਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਰੋਹਿਤ ਸ਼ਰਮਾ ਨੂੰ ਹੁਣ ਪ੍ਰਬੰਧਕਾਂ ਵੱਲੋਂ ਕਪਤਾਨ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Animal Movie: ਬੀ ਪਰਾਕ ਦੀ ਆਵਾਜ਼ ਵਿਚ ਜਲਦ ਰਿਲੀਜ਼ ਹੋਵੇਗਾ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦਾ ਗੀਤ  

ਟੀਮ ਇੰਡੀਆ ਦੇ ਨਾਲ-ਨਾਲ ਹੁਣ ਫ੍ਰੈਂਚਾਇਜ਼ੀ ਕ੍ਰਿਕਟ 'ਚ ਵੀ ਰੋਹਿਤ ਸ਼ਰਮਾ ਲਈ ਕੁਝ ਵੀ ਬਿਹਤਰ ਨਹੀਂ ਹੋ ਰਿਹਾ ਹੈ ਅਤੇ ਹੁਣ ਕਿਹਾ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਨੂੰ ਮੁੰਬਈ ਇੰਡੀਅਨਜ਼ ਦੀ ਫਰੈਂਚਾਈਜ਼ੀ ਤੋਂ ਮੈਨੇਜਮੈਂਟ ਦੁਆਰਾ ਬਾਹਰ ਕੀਤਾ ਜਾ ਸਕਦਾ ਹੈ। ਜੀ ਹਾਂ, ਕਈ ਗੁਪਤ ਸੂਤਰਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮੁੰਬਈ ਇੰਡੀਅਨਜ਼ ਦੀ ਮਾਲਕਣ ਨੀਤਾ ਅੰਬਾਨੀ ਰੋਹਿਤ ਸ਼ਰਮਾ ਨੂੰ ਟੀਮ 'ਚੋਂ ਬਾਹਰ ਕਰਨ 'ਤੇ ਵਿਚਾਰ ਕਰ ਸਕਦੀ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਹੋਰ ਖਿਡਾਰੀਆਂ ਨੂੰ ਮੌਕਾ ਦਿਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Jalandhar News: ਪੰਜਾਬ ਦੇ ਇਸ ਸ਼ਹਿਰ 'ਚ ਗੁਰਪੁਰਬ ਮੌਕੇ ਸ਼ਰਾਬ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ 

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਆਈਪੀਐਲ ਫਰੈਂਚਾਇਜ਼ੀ ਮੁੰਬਈ ਇੰਡੀਅਨਜ਼ ਦੇ ਕਪਤਾਨ ਹਨ ਅਤੇ ਮੌਜੂਦਾ ਸਮੇਂ ਵਿਚ ਰੋਹਿਤ ਸ਼ਰਮਾ ਨੂੰ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵਧੀਆ ਕਪਤਾਨਾਂ ਵਿੱਚ ਗਿਣਿਆ ਜਾਂਦਾ ਹੈ। ਆਪਣੀ ਕਪਤਾਨੀ ਵਿਚ ਰੋਹਿਤ ਸ਼ਰਮਾ ਨੇ ਮੁੰਬਈ ਇੰਡੀਅਨਜ਼ ਟੀਮ ਨੂੰ 5 ਵਾਰ (2013, 2015, 2017, 19 ਅਤੇ 2020) ਚੈਂਪੀਅਨ ਬਣਾਇਆ ਹੈ।

ਪਰ ਪਿਛਲੇ 3 ਸਾਲਾਂ ਵਿੱਚ ਰੋਹਿਤ ਸ਼ਰਮਾ ਇੱਕ ਬੱਲੇਬਾਜ਼ ਅਤੇ ਕਪਤਾਨ ਦੇ ਰੂਪ ਵਿੱਚ ਮੁੰਬਈ ਇੰਡੀਅਨਜ਼ ਲਈ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੇ ਹਨ। ਇਸ ਨੂੰ ਧਿਆਨ 'ਚ ਰੱਖਦੇ ਹੋਏ ਮੁੰਬਈ ਇੰਡੀਅਨਜ਼ ਦੀ ਮਾਲਕਣ ਨੀਤਾ ਆਪਣੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਟੀਮ 'ਚੋਂ ਬਾਹਰ ਕਰ ਸਕਦੀ ਹੈ ਅਤੇ ਉਸ ਦੀ ਜਗ੍ਹਾ ਨਵੇਂ ਖਿਡਾਰੀਆਂ ਨੂੰ ਸ਼ਾਮਲ ਕਰ ਸਕਦੀ ਹੈ। ਗੁਪਤ ਸੂਤਰਾਂ ਦੇ ਜ਼ਰੀਏ ਇਹ ਖੁਲਾਸਾ ਹੋਇਆ ਹੈ ਕਿ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਗੁਜਰਾਤ ਟਾਈਟਨਸ 'ਚ ਸ਼ਾਮਲ ਹੁੰਦੇ ਦੇਖਿਆ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੂੰ ਮੁੰਬਈ ਇੰਡੀਅਨਜ਼ 'ਚ ਸ਼ਾਮਲ ਹੁੰਦੇ ਦੇਖਿਆ ਜਾ ਸਕਦਾ ਹੈ।