IPL ਦੇ ਇਤਿਹਾਸ ਵਿਚ ਸਭ ਤੋਂ ਮਹਿੰਗੇ ਖਿਡਾਰੀ ਬਣੇ ਸੈਮ ਕੁਰੇਨ, ਪੰਜਾਬ ਕਿੰਗਜ਼ ਨੇ 18.50 ਕਰੋੜ ਰੁਪਏ ਵਿਚ ਖਰੀਦਿਆ

ਏਜੰਸੀ

ਖ਼ਬਰਾਂ, ਖੇਡਾਂ

ਹਾਲ ਹੀ ਵਿਚ ਟੀ-20 ਵਿਸ਼ਵ ਕੱਪ ਵਿਚ ਸਰਵੋਤਮ ਖਿਡਾਰੀ ਦਾ ਐਵਾਰਡ ਜਿੱਤਣ ਵਾਲੇ ਕੁਰੇਨ ਨੂੰ ਪੰਜਾਬ ਕਿੰਗਜ਼ ਨੇ ਰਿਕਾਰਡ ਰਕਮ ਵਿਚ ਖਰੀਦਿਆ ਹੈ।

Sam Curran becomes most expensive player in IPL history

 

ਕੋਚੀ: ਇੰਗਲੈਂਡ ਦੇ ਆਲਰਾਊਂਡਰ ਖਿਡਾਰੀ ਸੈਮ ਕੁਰੇਨ ਸ਼ੁੱਕਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਨਿਲਾਮੀ ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ, ਉਹਨਾਂ ਨੂੰ ਪੰਜਾਬ ਕਿੰਗਜ਼ ਨੇ 18.5 ਕਰੋੜ ਰੁਪਏ ਵਿਚ ਖਰੀਦਿਆ ਹੈ। ਕੈਰਨ ਨੂੰ ਟੀਮ ਵਿਚ ਸ਼ਾਮਲ ਕਰਨ ਲਈ ਮੁੰਬਈ ਇੰਡੀਅਨਜ਼, ਰਾਇਲ ਚੈਲੰਜਰਜ਼ ਬੈਂਗਲੁਰੂ, ਰਾਜਸਥਾਨ ਰਾਇਲਜ਼, ਚੇਨਈ ਸੁਪਰ ਕਿੰਗਜ਼, ਲਖਨਊ ਸੁਪਰ ਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਇਕ ਲੰਬੀ ਬੋਲੀ ਦੀ ਪ੍ਰਕਿਰਿਆ ਚੱਲੀ। ਹਾਲ ਹੀ ਵਿਚ ਟੀ-20 ਵਿਸ਼ਵ ਕੱਪ ਵਿਚ ਸਰਵੋਤਮ ਖਿਡਾਰੀ ਦਾ ਐਵਾਰਡ ਜਿੱਤਣ ਵਾਲੇ ਕੁਰੇਨ ਨੂੰ ਪੰਜਾਬ ਕਿੰਗਜ਼ ਨੇ ਰਿਕਾਰਡ ਰਕਮ ਵਿਚ ਖਰੀਦਿਆ ਹੈ।

ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੇ ਆਲਰਾਊਂਡਰ ਕ੍ਰਿਸ ਮੌਰਿਸ ਆਈਪੀਐਲ 2021 ਵਿਚ ਸਭ ਤੋਂ ਮਹਿੰਗੇ ਖਿਡਾਰੀ ਬਣੇ ਸਨ, ਜਦੋਂ ਰਾਜਸਥਾਨ ਰਾਇਲਜ਼ ਨੇ ਉਹਨਾਂ ਲਈ 16.25 ਕਰੋੜ ਰੁਪਏ ਦੀ ਬੋਲੀ ਲਗਾਈ ਸੀ। ਆਸਟ੍ਰੇਲੀਆਈ ਆਲਰਾਊਂਡਰ ਕੈਮਰਨ ਗ੍ਰੀਨ ਨੂੰ ਆਈਪੀਐਲ ਨਿਲਾਮੀ ਵਿਚ ਮੁੰਬਈ ਇੰਡੀਅਨਜ਼ ਨੇ 17.50 ਕਰੋੜ ਰੁਪਏ ਵਿਚ ਖਰੀਦਿਆ। ਉਹ ਇਸ ਲੀਗ ਦੇ ਇਤਿਹਾਸ ਦਾ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਇੰਗਲੈਂਡ ਦੇ ਟੈਸਟ ਕਪਤਾਨ ਅਤੇ ਦਿੱਗਜ ਆਲਰਾਊਂਡਰ ਬੇਨ ਸਟੋਕਸ ਨੂੰ ਚੇਨਈ ਸੁਪਰ ਕਿੰਗਜ਼ ਨੇ 16.25 ਕਰੋੜ ਦੀ ਰਕਮ ਵਿਚ ਆਪਣੀ ਟੀਮ ਵਿਚ ਸ਼ਾਮਲ ਕੀਤਾ। ਚੇਨਈ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਸਟੋਕਸ ਲਈ ਲੰਬੀ ਬੋਲੀ ਲੱਗੀ ਸੀ ਪਰ ਆਖਰੀ ਬਾਜ਼ੀ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਟੀਮ ਦੇ ਨਾਂਅ ਰਹੀ।

ਆਈਪੀਐਲ ਦੀ ਇਸ ਛੋਟੀ ਨਿਲਾਮੀ ਵਿਚ ਇੰਗਲੈਂਡ ਦੇ ਖਿਡਾਰੀਆਂ ਦੀ ਧਮਕ ਰਹੀ। ਸਨਰਾਈਜ਼ਰਸ ਹੈਦਰਾਬਾਦ ਨੇ ਟੀਮ ਦੇ ਬੱਲੇਬਾਜ਼ ਹੈਰੀ ਬਰੂਕ ਲਈ 13.25 ਕਰੋੜ ਰੁਪਏ ਦੀ ਬੋਲੀ ਲਗਾਈ। ਹਾਲ ਹੀ 'ਚ ਪਾਕਿਸਤਾਨ ਦੌਰੇ 'ਤੇ ਲਗਾਤਾਰ ਤਿੰਨ ਸੈਂਕੜੇ ਲਗਾਉਣ ਦਾ ਰਿਕਾਰਡ ਬਣਾਉਣ ਵਾਲੇ ਬਰੂਕ ਦੀ ਬੇਸ ਪ੍ਰਾਈਸ (ਬੇਸ ਪ੍ਰਾਈਸ) ਡੇਢ ਕਰੋੜ ਰੁਪਏ ਸੀ। ਭਾਰਤ ਦੇ ਅੰਤਰਰਾਸ਼ਟਰੀ ਖਿਡਾਰੀ ਮਯੰਕ ਅਗਰਵਾਲ ਨੂੰ ਵੀ ਸਨਰਾਈਜ਼ਰਸ ਹੈਦਰਾਬਾਦ ਨੇ 8.25 ਕਰੋੜ ਰੁਪਏ ਵਿਚ ਖਰੀਦਿਆ ਹੈ। ਉਸ ਦੀ ਮੂਲ ਕੀਮਤ 1 ਕਰੋੜ ਰੁਪਏ ਸੀ।  ਨਿਊਜ਼ੀਲੈਂਡ ਦੇ ਤਜਰਬੇਕਾਰ ਕੇਨ ਵਿਲੀਅਮਸਨ ਨੂੰ ਗੁਜਰਾਤ ਟਾਈਟਨਸ ਨੇ ਉਹਨਾਂ ਦੀ ਬੇਸ ਪ੍ਰਾਈਸ 2 ਕਰੋੜ ਰੁਪਏ 'ਚ ਖਰੀਦਿਆ।

ਰਾਸ਼ਟਰੀ ਟੀਮ ਤੋਂ ਬਾਹਰ ਚੱਲ ਰਹੇ ਅਜਿੰਕਿਆ ਰਹਾਣੇ ਨੂੰ ਚੇਨਈ ਸੁਪਰ ਕਿੰਗਜ਼ ਨੇ 50 ਲੱਖ ਰੁਪਏ ਦੀ ਬੇਸ ਪ੍ਰਾਈਜ਼ 'ਤੇ ਖਰੀਦਿਆ ਹੈ। ਰਹਾਣੇ ਲਈ ਸਿਰਫ ਚੇਨਈ ਫਰੈਂਚਾਇਜ਼ੀ ਨੇ ਬੋਲੀ ਲਗਾਈ।  ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ ਰਿਲੇ ਰੂਸੋ ਅਤੇ ਬੰਗਲਾਦੇਸ਼ ਦੇ ਆਲਰਾਊਂਡਰ ਸ਼ਾਕਿਬ-ਅਲ-ਹਸਨ ਲਈ ਕਿਸੇ ਵੀ ਫਰੈਂਚਾਇਜ਼ੀ ਨੇ ਬੋਲੀ ਨਹੀਂ ਲਗਾਈ। ਵੈਸਟਇੰਡੀਜ਼ ਦੇ ਆਲਰਾਊਂਡਰ ਜੇਸਨ ਹੋਲਡਰ ਨੂੰ ਰਾਜਸਥਾਨ ਰਾਇਲਸ ਨੇ 5.75 ਕਰੋੜ ਰੁਪਏ 'ਚ ਖਰੀਦਿਆ।