ਮਹਿਲਾ ਟੀ-20 ਕਿ੍ਕਟ ਵਿਸ਼ਵ ਕੱਪ ’ਚ ਭਾਰਤ ਦਾ ਸਫ਼ਰ ਖ਼ਤਮ, ਸੈਮੀਫ਼ਾਈਨਲ ’ਚ ਆਸਟ੍ਰੇਲੀਆ ਨੇ 5 ਦੌੜਾਂ ਨਾਲ ਹਰਾਇਆ
ਭਾਰਤੀ ਟੀਮ ਦੀ ਹਾਰ ਦਾ ਕਾਰਨ ਕਿਤੇ-ਨਾ-ਕਿਤੇ ਕਪਤਾਨ ਹਰਮਨਪ੍ਰੀਤ ਕੌਰ ਦਾ ਰਨਆਊਟ ਰਿਹਾ
ਨਵੀਂ ਦਿੱਲੀ: ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਸੈਮੀਫਾਈਨਲ ਮੈਚ ਵਿੱਚ ਭਾਰਤ ਨੂੰ ਆਸਟਰੇਲੀਆ ਤੋਂ ਪੰਜ ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਨਾਲ ਭਾਰਤੀ ਟੀਮ ਇਕ ਵਾਰ ਫਿਰ ਖਿਤਾਬ ਜਿੱਤਣ ਦਾ ਸੁਪਨਾ ਪੂਰਾ ਨਹੀਂ ਕਰ ਸਕੀ। ਹੁਣ ਆਸਟਰੇਲਿਆਈ ਟੀਮ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਜਾਂ ਇੰਗਲੈਂਡ ਨਾਲ ਭਿੜੇਗੀ। ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਾਲੇ ਦੂਜਾ ਸੈਮੀਫਾਈਨਲ 24 ਫਰਵਰੀ (ਸ਼ੁੱਕਰਵਾਰ) ਨੂੰ ਕੇਪਟਾਊਨ 'ਚ ਖੇਡਿਆ ਜਾਣਾ ਹੈ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਤਿੰਨ ਭੈਣ-ਭਰਾਵਾਂ ਦੀ ਸੜਕ ਹਾਦਸੇ 'ਚ ਹੋਈ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਇਸ ਸੈਮੀਫਾਈਨਲ ਮੈਚ ਵਿੱਚ ਭਾਰਤ ਨੂੰ ਆਖਰੀ ਪੰਜ ਓਵਰਾਂ ਵਿੱਚ ਜਿੱਤ ਲਈ 39 ਦੌੜਾਂ ਦੀ ਲੋੜ ਸੀ ਅਤੇ ਉਸ ਦੀਆਂ ਪੰਜ ਵਿਕਟਾਂ ਬਾਕੀ ਸਨ। ਅਜਿਹੇ 'ਚ ਟੀਮ ਇੰਡੀਆ ਲਈ ਜਿੱਤ ਇੰਨੀ ਮੁਸ਼ਕਲ ਨਹੀਂ ਹੋਣੀ ਚਾਹੀਦੀ ਸੀ ਪਰ ਕੰਗਾਰੂਆਂ ਦੇ ਖਿਲਾਫ ਇਕ ਵਾਰ ਫਿਰ ਪੁਰਾਣੀ ਕਹਾਣੀ ਦੁਹਰਾਈ ਗਈ ਅਤੇ ਭਾਰਤੀ ਟੀਮ ਨਿਰਧਾਰਤ 20 ਓਵਰਾਂ 'ਚ ਅੱਠ ਵਿਕਟਾਂ 'ਤੇ 167 ਦੌੜਾਂ ਹੀ ਬਣਾ ਸਕੀ।
ਇਹ ਵੀ ਪੜ੍ਹੋ: ਛੱਤੀਸਗੜ੍ਹ 'ਚ ਬੇਕਾਬੂ ਟਰੱਕ ਨੇ ਪਿਕਅੱਪ ਨੂੰ ਮਾਰੀ ਟੱਕਰ, 11 ਦੀ ਮੌਤ
ਜੇਕਰ ਦੇਖਿਆ ਜਾਵੇ ਤਾਂ ਪਾਰੀ ਦਾ 16ਵਾਂ ਓਵਰ ਵੀ ਮੈਚ ਦੇ ਲਿਹਾਜ਼ ਨਾਲ ਟਰਨਿੰਗ ਪੁਆਇੰਟ ਸਾਬਤ ਹੋਇਆ। ਭਾਰਤੀ ਟੀਮ ਦੀ ਹਾਰ ਦਾ ਕਾਰਨ ਕਪਤਾਨ ਹਰਮਨਪ੍ਰੀਤ ਕੌਰ ਦਾ ਰਨਆਊਟ ਰਿਹਾ। 15ਵੇਂ ਓਵਰ 'ਚ ਹਰਮਨਪ੍ਰੀਤ ਨੇ ਲਗਾਤਾਰ ਚੌਕੇ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਪਰ ਉਸੇ ਓਵਰ ਵਿੱਚ ਦੂਜਾ ਰਨ ਲੈਣ ਦੀ ਕੋਸ਼ਿਸ਼ ਵਿੱਚ ਉਹ ਰਨਆਊਟ ਹੋ ਕੇ ਪੈਵੇਲੀਅਨ ਪਹੁੰਚ ਗਈ। ਉਹ ਗਾਰਡਨਰ ਦੇ ਥਰੋਅ 'ਤੇ ਐਲੀਸਾ ਹੀਲੀ ਨੇ ਰਨ ਆਊਟ ਹੋ ਗਈ।