ਖੇਡ ਮੰਤਰਾਲੇ ਨੇ ਇੰਡੀਅਨ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਲਿਖਿਆ ਪੱਤਰ

ਏਜੰਸੀ

ਖ਼ਬਰਾਂ, ਖੇਡਾਂ

7 ਮਈ ਨੂੰ ਹੋਣ ਵਾਲੀਆਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਮੁਲਤਵੀ

representational Image

ਚੋਣਾਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਚਲਾਉਣ ਲਈ ad-hoc ਕਮੇਟੀ ਬਣਾਉਣ ਲਈ ਕਿਹਾ 

ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਧਰਨੇ ਦੌਰਾਨ ਭਾਰਤੀ ਕੁਸ਼ਤੀ ਸੰਘ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਚੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਦੀ ਚੋਣ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਲਿਆ ਹੈ।

ਦੱਸ ਦੇਈਏ ਕਿ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ 7 ਮਈ ਨੂੰ ਹੋਣੀਆਂ ਸਨ। ਹਾਲਾਂਕਿ ਖੇਡ ਜ਼ਾਬਤੇ ਦੀ ਪਾਲਣਾ ਕਰਦਿਆਂ ਮੌਜੂਦਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਪਹਿਲਾਂ ਹੀ ਦੁਬਾਰਾ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਦੱਸਿਆ ਗਿਆ ਹੈ ਕਿ ਭਾਰਤੀ ਓਲੰਪਿਕ ਸੰਘ WFI ਚੋਣਾਂ ਕਰਵਾਉਣ ਲਈ ਐਡ-ਹਾਕ ਕਮੇਟੀ ਦਾ ਗਠਨ ਕਰੇਗਾ, ਜਿਸ ਨੂੰ 45 ਦਿਨਾਂ ਦੇ ਅੰਦਰ-ਅੰਦਰ ਬਣਾਉਣਾ ਹੋਵੇਗਾ ਤਾਂ ਜੋ ਚੋਣਾਂ, ਵੋਟਿੰਗ ਦੀ ਗਿਣਤੀ ਅਤੇ ਹੋਰ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ।

ਇਹ ਵੀ ਪੜ੍ਹੋ: ਮੋਟਾ ਹੋਣ ਕਾਰਨ ਸੁਣਨੇ ਪੈਂਦਾ ਸਨ ਤਾਅਨੇ, ਸ਼ਹਿਨਾਜ਼ ਗਿੱਲ ਨੇ ਦੱਸਿਆ ਆਪਣੀ Transformation ਦਾ ਰਾਜ਼ 

ਹਾਲਾਂਕਿ ਇਸ ਦੌਰਾਨ ਦੇਸ਼ ਦੇ ਪਹਿਲਵਾਨਾਂ ਵੱਲੋਂ ਪ੍ਰਦਰਸ਼ਨ ਫਿਰ ਤੋਂ ਜਾਰੀ ਹੈ। ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਵਰਗੇ ਦਿੱਗਜ਼ ਭਾਰਤੀ ਪਹਿਲਵਾਨਾਂ ਦੀ ਅਗਵਾਈ ਹੇਠ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਪਹਿਲਵਾਨਾਂ ਦਾ ਉਦੇਸ਼ ਉਨ੍ਹਾਂ ਨੂੰ ਆਪਣੀ ਗੱਲ ਮੰਨਵਾਉਣਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪੁਲਿਸ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐੱਫ.ਆਈ.ਆਰ. ਦਰਜ ਕਰੇ।

ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਹੈ ਕਿ ਪਹਿਲਵਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਨੂੰ ਦੇਖਦੇ ਹੋਏ ਹੁਣ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਵਿਨੇਸ਼ ਫੋਗਾਟ ਸਮੇਤ 8 ਪਹਿਲਵਾਨ ਸੁਪਰੀਮ ਕੋਰਟ ਪਹੁੰਚ ਗਏ ਹਨ। ਉਸ ਨੇ ਅਦਾਲਤ ਤੋਂ ਬ੍ਰਿਜ ਭੂਸ਼ਣ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। 

ਪਹਿਲਵਾਨਾਂ ਨੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਨੇ ਖਾਪਾਂ ਤੋਂ ਮੁਆਫ਼ੀ ਮੰਗਦਿਆਂ ਕਿਹਾ, 'ਪਿਛਲੀ ਵਾਰ ਅਸੀਂ ਗ਼ਲਤੀ ਕੀਤੀ ਸੀ। ਸਾਡੇ ਨਾਲ ਸਿਆਸਤ ਹੋਈ ਅਤੇ ਸਾਨੂੰ ਜਾਲ ਵਿੱਚ ਫਸਾਇਆ ਗਿਆ। ਅੱਜ ਸਾਨੂੰ ਤੁਹਾਡੇ ਸਾਰਿਆਂ ਦੀ ਬਹੁਤ ਲੋੜ ਹੈ। ਸਾਡਾ ਸਮਰਥਨ ਕਰੋ।

ਸਵੇਰੇ ਬਜਰੰਗ ਪੂਨੀਆ ਨੇ ਕਿਹਾ ਸੀ ਕਿ ਇਸ ਮੰਚ 'ਤੇ ਸਾਰੀਆਂ ਸਿਆਸੀ ਪਾਰਟੀਆਂ ਦਾ ਸਵਾਗਤ ਹੈ। ਹਾਲਾਂਕਿ ਜਨਵਰੀ 'ਚ ਪ੍ਰਦਰਸ਼ਨ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਨੂੰ ਮੰਚ 'ਤੇ ਨਹੀਂ ਆਉਣ ਦਿੱਤਾ ਗਿਆ ਸੀ।