ਪਹਿਲਵਾਨਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
'ਧੀਆਂ ਦੇ ਇਨਸਾਫ਼ ਦੀ ਲੜਾਈ ਵਿਚ ਸਿੱਖ ਕੌਮ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ'
photo
ਚੰਡੀਗੜ੍ਹ : ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਸਾਕਸ਼ੀ ਮਲਿਕ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ। ਧੀਆਂ ਦੇ ਇਨਸਾਫ਼ ਦੀ ਲੜਾਈ ਵਿਚ ਸਿੱਖ ਕੌਮ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਅੱਜ ਵੀ ਧੀਆਂ ਦੇ ਸਤਿਕਾਰ ਦੀ ਇਸ ਲੜਾਈ ਵਿਚ ਸਾਡੇ ਨਾਲ ਹੈ।