IPL 2020: 19 ਸਤੰਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼, 8 ਨਵੰਬਰ ਨੂੰ ਖੇਡਿਆ ਜਾਵੇਗਾ Final

ਏਜੰਸੀ

ਖ਼ਬਰਾਂ, ਖੇਡਾਂ

ਇੰਡੀਅਨ ਪ੍ਰੀਮੀਅਰ ਲੀਗ ਦੇ ਅਯੋਜਨ ਨੂੰ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।

IPL

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦੇ ਅਯੋਜਨ ਨੂੰ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਆਈਪੀਐਲ 13 ਦਾ ਆਗਾਜ਼ 19 ਸਤੰਬਰ ਨੂੰ ਹੋਵੇਗਾ ਅਤੇ ਟੂਰਨਾਮੈਂਟ ਦਾ ਫਾਈਨਲ 8 ਨਵੰਬਰ ਨੂੰ ਖੇਡਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ ਦੇ ਚੇਅਰਮੈਨ ਬ੍ਰਜੇਸ਼ ਪਟੇਲ ਨੇ ਇਸ ਦਾ ਅਧਿਕਾਰਕ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਬ੍ਰਜੇਸ਼ ਪਟੇਲ ਨੇ ਐਲਾਨ ਕੀਤਾ ਸੀ ਕਿ ਇਸ ਸਾਲ ਆਈਪੀਐਲ ਯੂਏਈ ਵਿਚ ਖੇਡਿਆ ਜਾਵੇਗਾ। ਕੋਰੋਨਾ ਵਾਇਰਸ ਕਾਰਨ ਆਈਪੀਐਲ ਦਾ ਅਯੋਜਨ ਤੈਅ ਸਮੇਂ ‘ਤੇ ਨਹੀਂ ਹੋ ਸਕਿਆ ਸੀ ਪਰ ਵਿਸ਼ਵ ਕੱਪ ਰੱਦ ਹੋਣ ਦੇ ਚਲਦਿਆਂ ਬੀਸੀਸੀਆਈ ਲਈ ਆਈਪੀਐਲ ਦੇ ਅਯੋਜਨ ਦਾ ਰਸਤਾ ਸਾਫ ਹੋ ਗਿਆ ਹੈ।

ਵੀਰਵਾਰ ਨੂੰ ਹੀ ਇਸ ਗੱਲ ਦੇ ਕਿਆਸ ਲਗਾਏ ਜਾ ਰਹੇ ਸੀ ਕਿ ਟੂਰਨਾਮੈਂਟ 19 ਸਤੰਬਰ ਤੋਂ ਸ਼ੁਰੂ ਹੋ ਸਕਦਾ ਹੈ। ਦਰਅਸਲ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਬੀਸੀਸੀਆਈ ਇਕ ਦਿਨ ਵਿਚ ਇਕ ਹੀ ਮੈਚ ਦਾ ਅਯੋਜਨ ਕਰਵਾਉਣਾ ਚਾਹੁੰਦਾ ਹੈ, ਇਸ ਲਈ ਟੂਰਨਾਮੈਂਟ ਨੂੰ ਜਲਦੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਬ੍ਰਜੇਸ਼ ਪਟੇਲ ਨੇ ਸਾਫ ਕਰ ਦਿੱਤਾ ਹੈ ਕਿ ਆਈਪੀਐਲ ਦਾ 13ਵਾਂ ਸੀਜ਼ਨ 51 ਦਿਨ ਤੱਕ ਚੱਲੇਗਾ।

ਹਾਲੇ ਤੱਕ ਬੋਰਡ ਵੱਲੋਂ ਆਈਪੀਐਲ ਦੇ ਸ਼ੈਡਿਊਲ ਅਤੇ ਮੈਚਾਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅਗਲੇ ਹਫ਼ਤੇ ਤੱਕ ਬੀਸੀਸੀਆਈ ਆਈਪੀਐਲ ਸ਼ੈਡਿਊਲ ਜਾਰੀ  ਕਰ ਸਕਦੀ ਹੈ। ਆਈਪੀਐਲ ਦੀ ਗਵਰਨਿੰਗ ਕਾਂਊਸਿਲ ਦੀ ਬੈਠਕ ਵਿਚ ਇਸ ਬਾਰੇ ਫੈਸਲਾ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦਾ ਅਯੋਜਨ 28 ਮਾਰਚ ਨੂੰ ਹੋਣਾ ਸੀ ਪਰ ਕੋਰੋਨਾ ਵਾਇਰਸ ਕਾਰਨ ਟੂਰਨਾਮੈਂਟ ਨੂੰ 15 ਅਪ੍ਰੈਲ ਤੱਕ ਟਾਲ ਦਿੱਤਾ ਗਿਆ ਸੀ ਅਤੇ ਲੌਕਡਾਊਨ ਵਧਣ ਕਾਰਨ ਇਸ ਦੀ ਤਰੀਕ ਹੋਰ ਅੱਗੇ ਚਲੀ ਗਈ।