Tokyo Olympic: ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੇ ਕੀਤੀ ਸ਼ਾਨਦਾਰ ਸ਼ੁਰੂਆਤ

ਏਜੰਸੀ

ਖ਼ਬਰਾਂ, ਖੇਡਾਂ

ਭਾਰਤੀ ਕਪਤਾਨ ਹਰਮਪ੍ਰੀਤ ਸਿੰਘ ਅਤੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤ ਪ੍ਰਾਪਤ ਕੀਤੀ।

Indian Men's Hockey Team's great start by defeating Newzealand by 3-2

ਟੋਕਿਓ: ਸ਼ਨੀਵਾਰ ਨੂੰ ਟੋਕਿਓ ਓਲੰਪਿਕਸ (Tokyo Olympics) ਵਿਚ ਤਗਮਾ ਆਪਣੇ ਨਾਮ ਕਰਨ ਲਈ ਮੁਕਾਬਲੇ ਸ਼ੁਰੂ ਹੋ ਗਏ ਹਨ। ਭਾਰਤੀ ਪੁਰਸ਼ ਹਾਕੀ ਟੀਮ (Indian Mens Hockey Team) ਨੇ ਨਿਊਜ਼ੀਲੈਂਡ ਨੂੰ 3-2 ਨਾਲ (defeated Newzealand by 3-2) ਹਰਾ ਕੇ ਸ਼ਾਨਦਾਰ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਤੀਰਅੰਦਾਜ਼ੀ ਦੇ ਮਿਸ਼ਰਤ ਮੁਕਾਬਲੇ ਵਿਚ ਦੀਪਿਕਾ ਕੁਮਾਰੀ ਅਤੇ ਪ੍ਰਵੀਨ ਜਾਧਵ ਦੀ ਜੋੜੀ ਕੁਆਰਟਰ ਫਾਈਨਲ ਵਿਚ ਪਹੁੰਚ ਗਈ ਹੈ। ਉਥੇ ਦੂਜੇ ਪਾਸੇ ਭਾਰਤ ਦੀ ਸੁਸ਼ੀਲਾ ਦੇਵੀ ਨੂੰ ਜੂਡੋ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ-  ਓਲੰਪਿਕ ਵਿਚ ਵੱਧ ਉਮਰ ਦੇ ਖਿਡਾਰੀਆਂ ਲਈ ਉਮਰ ਸਿਰਫ਼ ਇਕ ਅੰਕੜਾਂ

ਇਕ ਗੋਲ ਤੋਂ ਪਿੱਛੇ ਚਲ ਰਹੀ ਭਾਰਤੀ ਪੁਰਸ਼ ਹਾਕੀ ਟੀਮ ਦੇ ਗੋਲਕੀਪਰ ਪੀ ਆਰ ਸ਼੍ਰੀਜੇਸ਼ (Goalkeeper PR Sreejesh) ਦੁਆਰਾ ਕੀਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਨੂੰ ਹਰਾਉਣ ਵਿਚ ਸਹਾਇਤਾ ਮਿਲੀ ਅਤੇ ਭਾਰਤ ਨੇ ਟੋਕਿਓ ਓਲੰਪਿਕ ਵਿਚ ਜਿੱਤ ਦੇ ਨਾਲ ਸ਼ੁਰੂਆਤ (Great Start) ਕੀਤੀ। ਪਿਛਲੇ ਚਾਰ ਦਹਾਕਿਆਂ ਵਿਚ ਪਹਿਲਾ ਓਲੰਪਿਕ ਤਮਗਾ ਜਿੱਤਣ ਦੀ ਕੋਸ਼ਿਸ਼ ਕਰ ਰਹੀ ਭਾਰਤੀ ਟੀਮ ਨੇ ਉਮੀਦ ਅਨੁਸਾਰ ਪ੍ਰਦਰਸ਼ਨ ਕੀਤਾ ਅਤੇ ਗਰੁੱਪ ਏ ਦਾ ਇਹ ਮੈਚ ਜਿੱਤ ਲਿਆ। 

ਇਹ ਵੀ ਪੜ੍ਹੋ- ਮੁੰਬਈ 'ਚ ਮੀਂਹ ਨਾਲ ਡਿੱਗੀ ਇਮਾਰਤ, 7 ਲੋਕਾਂ ਦੀ ਹੋਈ ਮੌਤ

ਭਾਰਤ ਦੇ ਕਪਤਾਨ ਹਰਮਨਪ੍ਰੀਤ ਸਿੰਘ (Captain Harmanpreet Singh) ਨੇ 26ਵੇਂ ਅਤੇ 33ਵੇਂ ਮਿੰਟ ਵਿਚ ਦੋ ਅਤੇ ਰੁਪਿੰਦਰ ਪਾਲ ਸਿੰਘ ਨੇ 10ਵੇਂ ਮਿੰਟ ਵਿਚ ਇਕ ਗੋਲ ਕੀਤਾ। ਨਿਊਜ਼ੀਲੈਂਡ ਲਈ, ਕੇਨ ਰਸਲ ਨੇ ਛੇਵੇਂ ਮਿੰਟ ਵਿਚ ਪਹਿਲਾ ਗੋਲ ਅਤੇ ਸਟੀਫਨ ਜੇਨੇਸ ਨੇ 43ਵੇਂ ਮਿੰਟ ਵਿਚ ਦੂਜਾ ਗੋਲ ਕੀਤਾ। ਓਲੰਪਿਕ ਖੇਡਾਂ ਵਿਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਇਹ 8 ਵਾਂ ਮੁਕਾਬਲਾ ਸੀ, ਜਿਸ ‘ਚ ਭਾਰਤੀ ਟੀਮ ਨੇ 5 ਵੀਂ ਵਾਰ ਜਿੱਤ ਪ੍ਰਾਪਤ ਕੀਤੀ ਹੈ।