ਗੌਤਮ ਗੰਭੀਰ ਦੇ ਘਰ ਦੇ ਬਾਹਰ ਵਧਾਈ ਗਈ ਸੁਰੱਖਿਆ, ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਭਾਜਪਾ ਸਾਂਸਦ ਨੇ ਦਿੱਲੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

Gautam Gambhir

 

 

 ਨਵੀਂ ਦਿੱਲੀ: ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੌਤਮ ਗੰਭੀਰ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੂੰ ਆਈਐਸਆਈਐਸ ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਭਾਜਪਾ ਸਾਂਸਦ ਨੇ ਹੁਣ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

 

 

ਜਾਣਕਾਰੀ ਮੁਤਾਬਕ ਦਿੱਲੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਗੌਤਮ ਗੰਭੀਰ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੌਤਮ ਗੰਭੀਰ ਨੇ ਬੀਤੀ ਰਾਤ ਹੀ ਇਹ ਸ਼ਿਕਾਇਤ ਦਰਜ ਕਰਵਾਈ।

 

 

ਗੌਤਮ ਗੰਭੀਰ ਦੀ ਤਰਫੋਂ ਦੋਸ਼ ਲਗਾਇਆ ਗਿਆ ਹੈ ਕਿ ਆਈਐਸਆਈਐਸ ਕਸ਼ਮੀਰ ਨੇ ਉਨ੍ਹਾਂ ਨੂੰ ਫ਼ੋਨ ਅਤੇ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
 ਦੱਸ ਦੇਈਏ ਕਿ ਗੌਤਮ ਗੰਭੀਰ ਰਾਜਧਾਨੀ ਦਿੱਲੀ ਦੀ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਪਿਛਲੇ ਦਿਨੀਂ ਉਹ ਭਾਰਤ ਲਈ ਕ੍ਰਿਕਟ ਖੇਡ ਚੁੱਕੇ ਹਨ, ਕੁਝ ਸਮਾਂ ਪਹਿਲਾਂ ਹੀ ਉਹ ਰਾਜਨੀਤੀ ਵਿੱਚ ਆਏ ਸਨ।

 

ਗੌਤਮ ਗੰਭੀਰ ਦੋ ਵਿਸ਼ਵ ਕੱਪ ਜੇਤੂ ਟੀਮਾਂ ਦਾ ਹਿੱਸਾ ਰਹਿ ਚੁੱਕੇ ਹਨ, ਗੌਤਮ ਗੰਭੀਰ 2007 ਟੀ-20 ਵਿਸ਼ਵ ਕੱਪ ਅਤੇ 2011 ਵਿਸ਼ਵ ਕੱਪ ਵਿੱਚ ਇੱਕ ਵੱਡੇ ਸਟਾਰ ਸਨ ਅਤੇ ਉਨ੍ਹਾਂ ਨੇ ਦੋਵਾਂ ਫਾਈਨਲਾਂ ਵਿੱਚ ਮੈਚ ਜੇਤੂ ਪਾਰੀਆਂ ਖੇਡੀਆਂ ਸਨ।