ਬਲਬੀਰ ਸਿੰਘ ਸੀਨਿਅਰ ਦੀ ਮੌਤ ਤੇ PM ਮੋਦੀ ਤੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਮੌਤ ਤੇ ਸ਼ੋਕ ਪ੍ਰਗਟ ਕੀਤਾ ਗਿਆ ਹੈ।

Photo

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਮੌਤ ਤੇ ਸ਼ੋਕ ਪ੍ਰਗਟ ਕੀਤਾ ਗਿਆ ਹੈ। ਹਾਕੀ ਦੇ ਇਸ ਦਿਗਜ਼ ਖਿਡਾਰੀ ਦਾ ਲੰਬੀ ਬਿਮਾਰੀ ਤੋਂ ਬਾਅਦ 96 ਸਾਲ ਦੀ ਉਮਰ ਵਿਚ ਮੌਤ ਹੋ ਗਈ ਹੈ।  ਉਨ੍ਹਾਂ ਦੀ ਮੌਤ ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਬਲਬੀਰ ਸਿੰਘ ਨੂੰ ਉਨ੍ਹਾਂ ਦੇ ਵਧੀਆ ਪ੍ਰਦਰਸ਼ਨ ਕਰਕੇ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਕਾਰਨ ਕਈ ਵਾਰ ਦੇਸ਼ ਦਾ ਸਿਰ ਗੋਰਵ ਨਾਲ ਉੱਚਾ ਕਰਵਾਇਆ ਹੈ। ਬਿਨਾਂ ਕਿਸੇ ਸੰਦੇਹ ਤੋਂ ਉਹ ਮਹਾਨ ਹਾਕੀ ਖਿਡਾਰੀ ਸਨ। ਇਸ ਤੋ ਇਲਾਵਾ ਉਨ੍ਹਾਂ ਨੇ ਇਕ ਵਧੀਆ ਕੋਚ ਦਾ ਫਰਜ਼ ਵੀ ਨਿਭਾਇਆ। ਉਨ੍ਹਾਂ ਦੀ ਮੌਤ ਦੀ ਗੱਲ ਸੁਣ ਕੇ ਦੁੱਖ ਲੱਗਾ। ਉਨ੍ਹਾਂ ਦੇ ਪਰਿਵਾਰ ਅਤੇ ਸੁਭਚਿੰਤਕਾਂ ਲਈ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ। ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿੰਤ ਸ਼ਾਹ ਦੇ ਵੱਲੋਂ ਵੀ ਉਨ੍ਹਾਂ ਦਾ ਮੌਤ ਦੇ ਦੁੱਖ ਪ੍ਰਗਟ ਕਰਦਿਆਂ ਟਵੀਟ ਕੀਤਾ ਅਤੇ ਕਿਹਾ ਕਿ ਮੈਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਬਲਬੀਰ ਸਿੰਘ ਸੀਨੀਅਰ ਦੀ ਮੌਤ ਦੀ ਖਬਰ ਸੁਣ ਕੇ ਦੁੱਖ ਹੋਇਆ ਹੈ।

ਉਹ ਇਕ ਮਹਾਨ ਖਿਡਾਰੀ ਸੀ ਜਿਨ੍ਹਾਂ ਨੇ ਆਪਣੀ ਹਾਕੀ ਨਾਲ ਵਿਸ਼ਵੀ ਹਾਕੀ 'ਤੇ ਇਕ ਅਮਿੱਟ ਛਾਪ ਛੱਡੀ। ਮੈਂ ਖੁਸ਼ਕਿਸਮਤ ਹਾਂ ਕਿ ਮੈਂ ਤਿੰਨ ਵਾਰ ਓਲੰਪਿਕ ਤਮਗਾ ਜੇਤੂ ਨੂੰ ਮਿਲ ਸਕਿਆ। ਉਨ੍ਹਾਂ ਦੇ ਪਰਿਵਾਰ ਨਾਲ ਮੈਂ ਦੁੱਖ ਪ੍ਰਗਟ ਕਰਦਾ ਹਾਂ। ਬਲਬੀਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਹੋ ਰਹੀ ਸੀ।

ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉਹ ਅਰਧ-ਕੋਮਾਂ ਵਾਲੀ ਸਥਿਤੀ ਵਿਚ ਸਨ। ਬਲਬੀਰ ਸਿੰਘ ਸੀਨੀਅਰ 1948 ਲੰਡਨ ਓਲੰਪਿਕਸ, 1952 ਹੇਲਸਿੰਕੀ ਓਲੰਪਿਕ ਅਤੇ 1956 ਦੇ ਮੈਲਬਰਨ ਓਲੰਪਿਕਸ ਵਿੱਚ ਸੋਨ ਤਗਮਾ ਜਿੱਤਣ ਵਾਲੀ ਟੀਮ ਦੇ ਮੈਂਬਰ ਸਨ। ਬਲਬੀਰ ਸਿੰਘ ਸੀਨੀਅਰ ਨੇ ਮੈਲਬੌਰਨ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੀ ਅਗਵਾਈ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।