ਸਪੈਸ਼ਲ ਓਲੰਪਿਕ ਵਿਸ਼ਵ ਸਮਰ ਗੇਮਜ਼ 2023, ਪੰਜਾਬ ਦੇ ਨੌਜਵਾਨ ਨੇ ਜਿੱਤਿਆ ਸੋਨ ਤਮਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਫਰੀਦਕੋਟ ਦਾ ਰਹਿਣ ਵਾਲਾ ਹੈ ਹਰਜੀਤ ਸਿੰਘ

photo

 

ਫਰੀਦਕੋਟ: ਸਪੈਸ਼ਲ ਓਲੰਪਿਕ ਵਿਸ਼ਵ ਸਮਰ ਗੇਮਸ ਵਿਚ ਭਾਰਤ ਨੇ ਸ਼ਨੀਵਾਰ ਨੂੰ ਸੇਂਟ ਲੂਸੀਆ ਨੂੰ ਇਕ ਅੰਕ ਨਾਲ ਹਰਾ ਕੇ ਫੁੱਟਬਾਲ 7ਏ ਟੀਮ ਵਿਚ ਸੋਨ ਤਮਗਾ ਜਿੱਤਿਆ। ਫਰੀਦਕੋਟ ਦੇ ਫੁੱਟਬਾਲ ਖਿਡਾਰੀ ਹਰਜੀਤ ਸਿੰਘ ਮਾਨ ਨੇ ਵੀ ਭਾਰਤ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ। ਇਕ ਪਾਸੇ ਜਿਥੇ ਹਰਜੀਤ ਸਿੰਘ ਦੇ ਇਸ ਪ੍ਰਦਰਸ਼ਨ ਕਾਰਨ ਖਿਡਾਰੀਆਂ ਵਿਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਵਲੋਂ ਹਰਜੀਤ ਸਿੰਘ ਨੂੰ ਜਿੱਤ ਦੀ ਵਧਾਈ ਦਿਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਲੰਡਨ ’ਚ ਸਿੱਖ ਵਿਅਕਤੀ ਦੇ ਕਤਲ ਕੇਸ ’ਚ ਨੌਜੁਆਨ ਦੋਸ਼ੀ ਕਰਾਰ

ਫ਼ਰੀਦਕੋਟ ਤੋਂ ਵਿਧਾਇਕ ਅਤੇ ਹੈਂਡਬਾਲ ਦੇ ਸਾਬਕਾ ਖਿਡਾਰੀ ਤੇ ਕੋਚ ਗੁਰਦਿੱਤ ਸਿੰਘ ਸੇਖੋ ਨੇ ਦਸਿਆ ਕਿ ਜਰਮਨੀ ਦੀ ਰਾਜਧਾਨੀ ਬਰਲਿਨ ਵਿਚ ਖੇਡੀਆਂ ਜਾ ਰਹੀਆਂ ਸਪੈਸ਼ਲ ਓਲੰਪਿਕ ਵਿਸ਼ਵ ਸਮਰ ਖੇਡਾਂ ਵਿੱਚ ਭਾਰਤੀ ਐਥਲੀਟਾਂ ਦਾ ਜ਼ੋਰਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਹੁਣ ਤੱਕ 156 ਤਗਮੇ ਜਿੱਤੇ ਹਨ, ਸ਼ਨੀਵਾਰ ਨੂੰ ਖੇਡੇ ਗਏ ਫੁੱਟਬਾਲ ਮੈਚ 'ਚ ਭਾਰਤ ਨੇ ਸੇਂਟ ਲੂਸੀਆ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ।

ਇਹ ਵੀ ਪੜ੍ਹੋ: ਕਪੂਰਥਲਾ 'ਚ ਹਨੀਟ੍ਰੈਪ 'ਚ ਫਸਿਆ ਵਿਅਕਤੀ, ਔਰਤ ਨੇ ਘਰ ਬੁਲਾ ਕੇ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ ਪੈਸੇ  

ਭਾਰਤੀ ਟੀਮ ਨੇ ਇਸ ਤੋਂ ਪਹਿਲਾਂ ਹੋਏ ਵੱਖ-ਵੱਖ ਖੇਡ ਮੁਕਾਬਲਿਆਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਦੀ ਬਦੌਲਤ ਇਸ 'ਤੇ ਕਈ ਤਗਮਿਆਂ ਦੀ ਬਰਸਾਤ ਹੋਈ ਹੈ। 156 ਮੈਡਲਾਂ ਵਿੱਚ 66 ਸੋਨ, 50 ਚਾਂਦੀ ਅਤੇ 41 ਕਾਂਸੀ ਦੇ ਤਗਮੇ ਸ਼ਾਮਲ ਹਨ। ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਫਰੀਦਕੋਟ ਦਾ ਰਹਿਣ ਵਾਲਾ ਹਰਜੀਤ ਸਿੰਘ ਭਾਰਤੀ ਫੁਟਬਾਲ ਟੀਮ ਦੇ ਜੇਤੂ ਖਿਡਾਰੀਆਂ ਵਿੱਚ ਸ਼ਾਮਲ ਹੈ, ਉਸ ਦੇ ਫਰੀਦਕੋਟ ਪਹੁੰਚਣ ’ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।