ਨਿਸ਼ਾਨੇਬਾਜ਼ੀ 'ਚ ਭਾਰਤ ਨੂੰ ਮਿਲੀ ਨਿਰਾਸ਼ਾ, ਦੀਪਕ ਤੇ ਦਿਵਿਆਂਸ਼ ਵੀ ਮੈਡਲ ਦੀ ਦੌੜ 'ਚੋਂ ਬਾਹਰ

ਏਜੰਸੀ

ਖ਼ਬਰਾਂ, ਖੇਡਾਂ

10 ਮੀਟਰ ਏਅਰ ਪਿਸਟਲ 'ਚ ਮਨੂ ਭਾਕਰ (Manu Bhakar) ਤੇ ਯਸ਼ਸਵਨੀ ਸਿੰਘ ਦੇਸਵਾਲ (Yashaswini Singh Deswal), ਦੋਵੇਂ ਹੀ ਫਾਈਨਲ ਦੀ ਦੌੜ 'ਚੋਂ ਬਾਹਰ ਹੋ ਗਈਆਂ।

Divyansh, Deepak fail to qualify for 10m air rifle final

ਟੋਕਿਉ : ਓਲੰਪਿਕ ਖੇਡਾਂ ਦਾ ਸ਼ੁੱਕਰਵਾਰ ਨੂੰ ਸ਼ਾਨਦਾਰ ਆਗਾਜ਼ ਹੋ ਚੁੱਕਾ ਹੈ। ਅੱਜ ਟੋਕਿਉ ਉਲੰਪਿਕ ਦਾ ਤੀਸਰਾ ਦਿਨ ਹੈ। ਦੂਸਰੇ ਦਿਨ ਭਾਰਤ ਨੇ ਆਪਣੀ ਮੈਡਲ ਟੈਲੀ ਦਾ ਖਾਤਾ ਵੇਟਲਿਫਟਰ ਮੀਰਾਬਾਈ ਚਾਨੂ ਦੇ ਸਿਲਵਰ ਮੈਡਲ ਨਾਲ ਖੋਲ੍ਹਿਆ। ਅੱਜ ਦੇ ਦਿਨ ਵੀ ਭਾਰਤ ਦੀ ਨਜ਼ਰ ਮੈਡਲ 'ਤੇ ਰਹਿਣ ਵਾਲੀ ਹੈ। ਪੂਰੇ ਦਿਨ ਦੀ ਖੇਡ 'ਚ ਭਾਰਤੀ ਖਿਡਾਰੀਆਂ ਦੀ ਹਿੱਸੇਦਾਰੀ 'ਤੇ ਸਭ ਦੀਆਂ ਨਜ਼ਰਾਂ ਟਿਕੀਆ ਹੋਈਆ ਹਨ। ਟੋਕੀਉ ਉਲੰਪਿਕਸ ਦੇ ਤੀਸਰੇ ਦਿਨ ਭਾਰਤ ਦੀ ਸ਼ੁਰੂਆਤ ਮਿਲੀ ਜੁਲੀ ਰਹੀ।

ਇਸ ਦੇ ਨਾਲ ਹੀ ਅੱਜ 10 ਮੀਟਰ ਏਅਰ ਰਾਈਫਲ ਮੇਨਸ ਕਵਾਲੀਫਿਕੇਸ਼ਨ 'ਚ ਭਾਰਤ ਦੇ ਦਿਵਿਆਂਸ਼ ਪੰਵਾਰ ਤੇ ਦੀਪਕ ਕੁਮਾਰ ਮੈਡਲ ਦੌੜ ਵਿਚ ਜਗ੍ਹਾ ਬਣਾਉਣ ਵਿਚ ਨਾਕਾਮ ਰਹੇ। ਇਸ ਤੋਂ ਇਲਾਵਾ 10 ਮੀਟਰ ਏਅਰ ਪਿਸਟਲ 'ਚ ਮਨੂ ਭਾਕਰ (Manu Bhakar) ਤੇ ਯਸ਼ਸਵਨੀ ਸਿੰਘ ਦੇਸਵਾਲ (Yashaswini Singh Deswal), ਦੋਵੇਂ ਹੀ ਫਾਈਨਲ ਦੀ ਦੌੜ 'ਚੋਂ ਬਾਹਰ ਹੋ ਗਈਆਂ। ਮਨੂ 575 ਅੰਕਾਂ ਦੇ ਨਾਲ 12ਵੇਂ ਜਦਕਿ ਯਸ਼ਸਵਨੀ 574 ਅੰਕਾਂ ਦੇ ਨਾਲ 13ਵੇਂ ਨੰਬਰ 'ਤੇ ਰਹੀ। ਇਸ ਤਰ੍ਹਾਂ ਦੋਵੇਂ ਖਿਡਾਰਨਾਂ ਮੈਡਲ ਦੀ ਦੌੜ ਤੋਂ ਬਾਹਰ ਹੋ ਗਈਆਂ।

ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਬੈਡਮਿੰਟਨ ਮਹਿਲਾ ਖਿਡਾਰੀ ਪੀਵੀ ਸਿੰਧੂ (PV Sindhu) ਨੇ ਜਿੱਤ ਦੇ ਨਾਲ ਸ਼ੁਰੂਆਤ ਕੀਤੀ। ਉਸ ਨੇ ਇਜ਼ਰਾਈਲ ਦੀ ਕੇਸਨੇਨੀਆ ਪੋਲਿਕਾਰਪੋਵਾ ਨੂੰ ਹਰਾਇਆ। ਸ਼ੁਰੂ 'ਚ ਪੋਲਿਕਾਰਪੋਵਾ ਨੇ 3-1 ਦੀ ਬੜ੍ਹਤ ਲਈ ਸੀ, ਪਰ ਸਿੰਧੂ ਨੇ 5-5 ਨਾਲ ਲਗਾਤਾਰ 12 ਅੰਕ ਜਿੱਤੇ। ਉਸ ਨੇ ਇਸ ਗਰੁੱਪ ਮੈਚ ਨੂੰ ਸਿਰਫ਼ 29 ਮਿੰਟਾਂ 'ਚ 21-7, 21-10 ਨਾਲ ਜਿੱਤ ਲਿਆ।

ਇਸ ਤੋਂ ਅੱਗੇ ਟੈਨਿਸ ਮਹਿਲਾ ਡਬਲ (Tennis Woman Double) 'ਚ ਵੀ ਭਾਰਤ ਦੇ ਹੱਥ ਵੱਡੀ ਨਿਰਾਸ਼ਾ ਲੱਗੀ ਹੈ। ਸਾਨੀਆ ਮਿਰਜ਼ਾ (Sania Mirza) ਤੇ ਅੰਕਿਤਾ ਰੈਣਾ (Ankita Raina) ਪਹਿਲੇ ਦੌਰ 'ਚ ਬਾਹਰ ਹੋ ਗਈਆਂ ਹਨ। ਦੋਵਾਂ ਨੇ ਸ਼ੁਰੂਆਤ ਚੰਗੀ ਕੀਤੀ ਤੇ ਪਹਿਲਾ ਸੈੱਟ 6-0 ਨਾਲ ਜਿੱਤਿਆ। ਦੂਸਰੇ ਸੈੱਟ ਤੇ ਮੈਚ ਲਈ 5-3 'ਤੇ ਸਰਵਿਸ ਕਰ ਰਹੀਆਂ ਸਨ, ਪਰ ਯੂਕ੍ਰੇਨ ਦੀ ਲਿਊਡਮਿਲਾ ਤੇ ਨਾਦੀਆ ਕਿਚੇਨੋਕ ਨੇ ਆਪਣੀ ਲੈਅ ਹਾਸਲ ਕਰ ਲਈ ਤੇ ਤੀਸਰਾ ਸੈੱਟ ਟਾਈ-ਬ੍ਰੇਕਰ ਲਈ ਮਜਬੂਰ ਕਰ ਦਿੱਤਾ। ਅਖੀਰ ਵਿਚ ਯੂਕ੍ਰੇਨ ਦੀ ਜੋੜੀ ਨੇ ਮੈਚ ਨੂੰ 6-0, 6-7 (0), 8-10 ਨਾਲ ਜਿੱਤ ਲਿਆ।