ਸਾਇਨਾ ਇੰਡੋਨੇਸ਼ੀਆ ਮਾਸਟਰਸ ਦੇ ਸੈਮੀਫਾਈਨਲ 'ਚ
ਓਲੰਪਿਕ ਤਮਗਾ ਜੇਤੂ ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਥਾਈਲੈਂਡ ਦੀ ਪੋਰਨਪਾਵੀ ਚੋਚੁਵੋਂਗ ਨੂੰ ਸਿੱਧੇ ਗੇਮ 'ਚ ਹਰਾ ਕੇ ਇੰਡੋਨੇਸ਼ੀਆ.........
Saina Nehwal
ਜਕਾਰਤਾ : ਓਲੰਪਿਕ ਤਮਗਾ ਜੇਤੂ ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਥਾਈਲੈਂਡ ਦੀ ਪੋਰਨਪਾਵੀ ਚੋਚੁਵੋਂਗ ਨੂੰ ਸਿੱਧੇ ਗੇਮ 'ਚ ਹਰਾ ਕੇ ਇੰਡੋਨੇਸ਼ੀਆ ਮਾਸਟਰਸ ਦੇ ਸੈਮੀਫਾਈਨਲ 'ਚ ਪਹੁੰਚ ਗਈ। ਅੱਠਵਾਂ ਦਰਜਾ ਪ੍ਰਾਪਤ ਸਾਇਨਾ ਨੇ ਸਿਰਫ 33 ਮਿੰਟ ਤਕ ਚਲੇ ਮੁਕਾਬਲੇ 'ਚ 21-7, 21-18 ਨਾਲ ਜਿੱਤ ਦਰਜ ਕੀਤੀ। ਸੈਮੀਫਾਈਨਲ 'ਚ ਸਾਇਨਾ ਦਾ ਸਾਹਮਣਾ ਚੀਨ ਦੀ ਚੇਨ ਸ਼ੀਆਓਸ਼ਿਨ ਅਤੇ ਹਿ ਬਿੰਗਜੀਆਓ ਵਿਚਾਲੇ ਹੋਣ ਵਾਲੇ ਮੈਚ ਦੀ ਜੇਤੂ ਨਾਲ ਹੋਵੇਗਾ। (ਪੀਟੀਆਈ)