Women’s Asia Cup : ਭਾਰਤ ਨੌਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

Women’s Asia Cup:ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 39 ਗੇਂਦਾਂ 'ਤੇ 55 ਦੌੜਾਂ ਬਣਾਈਆਂ।

India vs Bangladesh Women’s Asia Cup Final 2024

India vs Bangladesh  Women’s Asia Cup Final 2024 :  ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ ਹਰਾ ਕੇ ਨੌਵੀਂ ਵਾਰ ਫਾਈਨਲ 'ਚ ਪਹੁੰਚੀ ਹੈ। ਭਾਰਤ ਨੇ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 39 ਗੇਂਦਾਂ 'ਤੇ 55 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 28 ਗੇਂਦਾਂ 'ਤੇ 26 ਦੌੜਾਂ ਦੀ ਪਾਰੀ ਖੇਡੀ।

ਇਹ ਵੀ ਪੜ੍ਹੋ: Punjab News: ਕੁੱਲੜ ਪੀਜ਼ਾ ਜੋੜੇ ਤੋਂ ਬਾਅਦ ਇਕ ਹੋਰ ਕੁੜੀ ਦੀ ਅਸ਼ਲੀਲ ਵੀਡੀਓ ਵਾਇਰਲ, ਕਿਹਾ- ਇਹ 2022 ਦੀ ਵੀਡੀਓ ਹੈ

ਇਸ ਤੋਂ ਪਹਿਲਾਂ ਬੰਗਲਾਦੇਸ਼ ਲਈ ਨਿਗਾਰ ਸੁਲਤਾਨਾ ਨੇ 32 ਅਤੇ ਸ਼ੋਰਨਾ ਅਖਤਰ ਨੇ ਨਾਬਾਦ 19 ਦੌੜਾਂ ਬਣਾਈਆਂ। ਸੱਤ ਹੋਰ ਬੱਲੇਬਾਜ਼ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਭਾਰਤੀ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਸਪਿਨਰ ਰਾਧਾ ਯਾਦਵ ਨੇ 3-3 ਵਿਕਟਾਂ ਲਈਆਂ। ਪੂਜਾ ਵਸਤਰਕਾਰ ਅਤੇ ਦੀਪਤੀ ਸ਼ਰਮਾ ਨੂੰ ਇਕ-ਇਕ ਵਿਕਟ ਮਿਲੀ।

ਇਹ ਵੀ ਪੜ੍ਹੋ: Punjab News: ਮੁੱਖ ਸਕੱਤਰ ਵਲੋਂ ਸੂਬੇ ਵਿਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, CM ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

ਮਹਿਲਾ ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੇ ਭਾਰਤ ਨੂੰ 81 ਦੌੜਾਂ ਦਾ ਟੀਚਾ ਦਿੱਤਾ, ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 80 ਦੌੜਾਂ ਬਣਾਈਆਂ ਸਨ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from India vs Bangladesh  Women’s Asia Cup Final 2024, stay tuned to Rozana Spokesman)