ਭਾਰਤ ਨੇ ਆਸਟਰੇਲੀਆ ਨੂੰ ਹਰਾ ਕੇ ਟੀ-20 ਲੜੀ ’ਤੇ ਕੀਤਾ ਕਬਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਭਾਰਤ ਨੇ ਟਾਸ ਜਿੱਤ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

India won the T20 series by defeating Australia

ਹੈਦਰਾਬਾਦ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਖ਼ਰੀ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ’ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਆਸਟ੍ਰੇਲੀਆ ਦੀ ਟੀਮ ਨੇ ਨਿਰਧਾਰਤ 20 ਓਵਰਾਂ ’ਚ 7 ਵਿਕਟਾਂ ਦੇ ਨੁਕਸਾਨ ’ਤੇ 186 ਦੌੜਾਂ ਬਣਾਈਆਂ। ਇਸ ਤਰ੍ਹਾਂ ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿਤਾ। ਜਿਸ ਦੇ ਜਵਾਬ ’ਚ ਖੇਡਣ ਉਤਰੀ ਭਾਰਤੀ ਟੀਮ ਨੇ 4 ਵਿਕਟਾਂ ਗੁਆ ਕੇ 19.5 ਓਵਰਾਂ ’ਚ 187 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਤਰ੍ਹਾਂ ਭਾਰਤ ਨੇ ਤਿੰਨ ਮੈਚਾਂ ਦੀ ਲੜੀ ’ਤੇ 2-1 ਨਾਲ ਕਬਜ਼ਾ ਕਰ ਲਿਆ। ਸੂਰਿਆ ਕੁਮਾਰ ਯਾਦਵ ਨੇ ਸੱਭ ਤੋਂ ਵੱਧ 69 ਦੌੜਾਂ ਦਾ ਯੋਗਦਾਨ ਦਿਤਾ।