Ludhiana News: ਲੁਧਿਆਣਾ 'ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Ludhiana News: ਭੈਣ ਦੇ ਦਾਜ ਲਈ ਕਿਸ਼ਤਾਂ 'ਤੇ ਲਏ ਮੋਟਰਸਾਈਕਲ ਦੀਆਂ ਕਿਸ਼ਤਾਂ ਦੇ ਪੈਸੇ ਮੰਗਦੇ ਸਨ ਕਰਜ਼ਦਾਰ
A young man committed suicide in Ludhiana News in punjabi : ਲੁਧਿਆਣਾ 'ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਕਰਜ਼ਦਾਰ ਪ੍ਰੇਸ਼ਾਨ ਕਰਦੇ ਸਨ। ਇਸੇ ਤਣਾਅ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ। ਨਾਲ ਹੀ ਉਹ ਲੰਬੇ ਸਮੇਂ ਤੋਂ ਸ਼ਰਾਬ ਪੀਣ ਦਾ ਆਦੀ ਸੀ। ਮਰਨ ਤੋਂ ਪਹਿਲਾਂ ਨੌਜਵਾਨ ਨੇ ਆਖਰੀ ਵਾਰ ਆਪਣੇ ਪਿਤਾ ਨੂੰ ਫੋਨ ਕਰਕੇ ਪੁੱਛਿਆ ਸੀ, ਪਾਪਾ, ਅੱਜ ਮੈਂ ਕਿਹੜੀ ਸਬਜ਼ੀ ਬਣਾਵਾਂ? ਦੇਰ ਸ਼ਾਮ ਜਦੋਂ ਪਿਤਾ ਕਮਰੇ ਵਿੱਚ ਆਇਆ ਤਾਂ ਉਸ ਨੇ ਆਪਣੇ ਪੁੱਤਰ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਮ੍ਰਿਤਕ ਦੀ ਪਛਾਣ ਰਾਮਕਰਨ (30) ਵਜੋਂ ਹੋਈ ਹੈ।
ਇਹ ਵੀ ਪੜ੍ਹੋ: Health News: ਕਰੇਲੇ ਦਾ ਜੂਸ ਕਈ ਬੀਮਾਰੀਆਂ ਨੂੰ ਕਰਦਾ ਹੈ ਦੂਰ
ਜਾਣਕਾਰੀ ਦਿੰਦਿਆਂ ਮ੍ਰਿਤਕ ਰਾਮਕਰਨ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਵਿਆਹਿਆ ਹੋਇਆ ਸੀ। ਉਨ੍ਹਾਂ ਦੇ 1 ਬੇਟੀ ਅਤੇ 2 ਬੇਟੇ ਹਨ। ਉਹ ਕਰੀਬ 7 ਦਿਨ ਪਹਿਲਾਂ ਹੀ ਪਿੰਡ ਤੋਂ ਆਇਆ ਸੀ। ਉਹ ਪਿੰਡ ਵਿੱਚ ਪ੍ਰੈਸ ਚਲਾਉਂਦਾ ਸੀ। ਪਰਿਵਾਰ ਦੇ ਸਾਰੇ ਮੈਂਬਰ ਕੰਮ 'ਤੇ ਗਏ ਹੋਏ ਸਨ। ਰਾਮਕਰਨ ਨੇ ਪਿਤਾ ਰਾਮਸ਼ੀਸ਼ ਨਾਲ ਫੋਨ 'ਤੇ ਗੱਲਬਾਤ34 ਕੀਤੀ।
ਇਹ ਵੀ ਪੜ੍ਹੋ: ਭਾਜਪਾ ਨੇ 7 ਵਿਧਾਇਕਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ, 'ਆਪ' ਸਰਕਾਰ ਨੂੰ ਡੇਗਣ ਦੀ ਹੋ ਰਹੀ ਹੈ ਕੋਸ਼ਿਸ਼- CM ਕੇਜਰੀਵਾਲ
ਪਿਤਾ ਨੇ ਦੱਸਿਆ ਕਿ ਉਸ ਦੀ ਧੀ ਰੇਖਾ ਦੇ ਵਿਆਹ ਵਿੱਚ ਦਾਜ ਵਜੋਂ ਦਿੱਤੇ ਗਏ ਮੋਟਰਸਾਈਕਲ ਦੀਆਂ ਕਿਸ਼ਤਾਂ ਦੀ ਮੰਗ ਕਰਨ ਵਾਲੇ ਲੋਕਾਂ ਵਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਸ਼ਰਾਬ ਪੀਣੀ ਸ਼ੁਰੂ ਕਰ ਦਿਤੀ। ਇਸ ਤੋਂ ਬਾਅਦ ਉਸ ਨੇ ਆਪਣੇ ਪਿਤਾ ਨੂੰ ਪੁੱਛਿਆ ਕਿ ਸਬਜ਼ੀ ਵਿੱਚ ਕੀ ਬਣਾਉਣਾ ਹੈ। ਪਿਤਾ ਨੇ ਉਸ ਨੂੰ ਕਿਹਾ ਕਿ ਉਹ ਜੋ ਚਾਹੇ ਬਣਾ ਲਵੇ। ਦੇਰ ਰਾਤ ਪਿਤਾ ਜਦੋਂ ਕਮਰੇ 'ਚ ਆਇਆ ਤਾਂ ਰਾਮਕਰਨ ਨੇ ਦਰਵਾਜ਼ਾ ਅੰਦਰੋਂ ਬੰਦ ਕੀਤੀ ਹੋਇਆ ਸੀ। ਜਦੋਂ ਮੈਂ ਉਸ ਨੂੰ ਫ਼ੋਨ ਕੀਤਾ ਤਾਂ ਫ਼ੋਨ ਵੱਜਦਾ ਰਿਹਾ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪਿਤਾ ਰਾਮਸ਼ੀਸ਼ ਨੇ ਤੁਰੰਤ ਰੌਲਾ ਪਾਇਆ। ਉਹ ਰੋਂਦਾ ਹੋਇਆ ਲੋਕਾਂ ਤੋਂ ਮਦਦ ਮੰਗਦਾ ਗਿਆ ਪਰ ਪੁਲਿਸ ਅਤੇ ਮਕਾਨ ਮਾਲਕ ਦੀ ਹਾਜ਼ਰੀ ਵਿੱਚ ਦਰਵਾਜ਼ਾ ਤੋੜਿਆ ਗਿਆ ਤਾਂ ਪੁੱਤਰ ਦੀ ਲਾਸ਼ ਲਟਕਦੀ ਮਿਲੀ। ਪਿਤਾ ਰਾਮਾਸ਼ੀਸ਼ ਅਨੁਸਾਰ ਕੁਝ ਲੋਕ ਉਸ ਦੇ ਪੁੱਤਰ ਨੂੰ ਕਿਸ਼ਤਾਂ ਲਈ ਵੀ ਤੰਗ ਪ੍ਰੇਸ਼ਾਨ ਕਰਦੇ ਸਨ। ਫਿਲਹਾਲ ਚੌਕੀ ਸ਼ੇਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ। ਪੋਸਟਮਾਰਟਮ ਤੋਂ ਬਾਅਦ ਰਾਮਕਰਨ ਦਾ ਸਸਕਾਰ ਕੀਤਾ ਜਾਵੇਗਾ।
(For more Punjabi news apart from A young man committed suicide in Ludhiana News in punjabi, stay tuned to Rozana Spokesman)