ਕੌਮਾਂਤਰੀ ਜੂਡੋ ਫੈਡਰੇਸ਼ਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਆਨਰੇਰੀ ਪ੍ਰਧਾਨਗੀ ਤੋਂ ਕੀਤਾ ਮੁਅੱਤਲ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ(ਆਈਜੇਐਫ)ਦੇ ਆਨਰੇਰੀ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
International Judo Federation suspends Vladimir Putin as honorary president
ਮਾਸਕੋ: ਯੂਕਰੇਨ ’ਤੇ ਹਮਲੇ ਨੂੰ ਲੈ ਕੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ(ਆਈਜੇਐਫ)ਦੇ ਆਨਰੇਰੀ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜੂਡੋ ਦੀ ਖੇਡ ਸੰਚਾਲਨ ਸੰਸਥਾ ਨੇ ਐਤਵਾਰ ਨੂੰ ਇਹ ਐਲਾਨ ਕੀਤਾ। ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ ਨੇ ਪੁਤਿਨ ਨੂੰ ਆਨਰੇਰੀ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕਰਨ ਦਾ ਕਾਰਨ "ਯੂਕਰੇਨ ਉੱਤੇ ਰੂਸੀ ਹਮਲੇ" ਦਾ ਹਵਾਲਾ ਦਿੱਤਾ ਹੈ।
Tweet
ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ ਨੇ ਇਕ ਬਿਆਨ ਵਿੱਚ ਕਿਹਾ, "ਯੂਕਰੇਨ ਵਿਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ, ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ ਨੇ ਵਲਾਦੀਮੀਰ ਪੁਤਿਨ ਨੂੰ ਆਨਰੇਰੀ ਪ੍ਰਧਾਨ ਅਤੇ ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ ਦੇ ਰਾਜਦੂਤ ਦੇ ਅਹੁਦੇ ਤੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।" ਦੱਸ ਦੇਈਏ ਕਿ ਵਲਾਦੀਮੀਰ ਪੁਤਿਨ ਜੂਡੋ ਵਿਚ ਬਲੈਕ ਬੈਲਟ ਹਨ।