ਆਸਟਰੇਲੀਆ-ਵੈਸਟਇੰਡੀਜ਼ ਦੇ ਖ਼ਿਲਾਫ਼ ਟੀਮ ਦਾ ਐਲਾਨ, T-20 ‘ਚੋਂ ਮਹਿੰਦਰ ਧੋਨੀ ਬਾਹਰ
ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਦੁਆਰਾ ਵੈਸਟ ਇੰਡੀਜ਼ ਦੇ ਖ਼ਿਲਾਫ਼ ਹੋਣ ਵਾਲੀ T-20 ਸੀਰੀਜ਼ ਅਤੇ ਆਸਟਰੇਲੀਆ ਦੌਰੇ ਲਈ ਭਾਰਤੀ...
ਨਵੀਂ ਦਿੱਲੀ (ਭਾਸ਼ਾ) : ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਦੁਆਰਾ ਵੈਸਟ ਇੰਡੀਜ਼ ਦੇ ਖ਼ਿਲਾਫ਼ ਹੋਣ ਵਾਲੀ T-20 ਸੀਰੀਜ਼ ਅਤੇ ਆਸਟਰੇਲੀਆ ਦੌਰੇ ਲਈ ਭਾਰਤੀ ਕ੍ਰਿਕੇਟ ਟੀਮ ਦਾ ਐਲਾਨ ਹੋ ਗਿਆ ਹੈ। ਇਸ ਤੋਂ ਇਲਾਵਾ ਨਿਊਜ਼ੀਲੈਂਡ ਦੌਰੇ ‘ਤੇ ਜਾਣ ਵਾਲੀ ਇੰਡੀਆ ਏ ਟੀਮ ਦੀ ਘੋਸ਼ਣਾ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਅਤੇ ਵੈਸਟਇੰਡੀਜ਼ ਦੀਆਂ ਟੀਮਾਂ ਵਨਡੇ ਸੀਰੀਜ਼ ਤੋਂ ਬਾਅਦ 3 ਮੈਚਾਂ ਦੀ T-20 ਸੀਰੀਜ਼ ਖੇਡਣਗੀਆਂ।
ਵੈਸਟਇੰਡੀਜ਼ ਦੇ ਖ਼ਿਲਾਫ਼ ਵੀ ਉਨ੍ਹਾਂ ਨੂੰ ਟੈਸਟ ਟੀਮ ਵਿਚ ਸ਼ਾਮਿਲ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਇੰਗਲੈਂਡ ਦੇ ਖ਼ਿਲਾਫ਼ ਵੀ ਭਾਰਤੀ ਟੀਮ ਦਾ ਹਿੱਸਾ ਨਹੀਂ ਸਨ। ਉਥੇ ਹੀ ਇੰਗਲੈਂਡ ਦੇ ਖ਼ਿਲਾਫ਼ ਫਲਾਪ ਰਹੇ ਮੁਰਲੀ ਵਿਜੈ ਦੀ ਵੀ ਟੀਮ ਵਿਚ ਵਾਪਸੀ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਇਕ ਹੀ ਵਾਰ ਵਿਚ ਚਾਰ ਵੱਖ-ਵੱਖ ਮੈਚਾਂ ਦੀ ਸੀਰੀਜ਼ ਦੀ ਘੋਸ਼ਣਾ ਕੀਤੀ, ਜਿਸ ਵਿਚ ਆਸਟਰੇਲੀਆ ਦੇ ਖ਼ਿਲਾਫ਼ ਟੈਸਟ ਅਤੇ T-20, ਵੈਸਟਇੰਡੀਜ਼ ਦੇ ਖ਼ਿਲਾਫ਼ T-20 ਅਤੇ ਇੰਡੀਆ ਏ ਬਨਾਮ ਨਿਊਜ਼ੀਲੈਂਡ ਦੇ ਮੈਚ ਸ਼ਾਮਿਲ ਹਨ।
ਆਸਟਰੇਲੀਆ ਦੇ ਖ਼ਿਲਾਫ਼ 21 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ T-20 ਸੀਰੀਜ਼ ਲਈ ਟੀਮ ਵਿਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇਅਲ ਰਾਹੁਲ, ਸ਼ਰੇਇਸ ਅੱਯਰ, ਮਨੀਸ਼ ਪੰਡਿਤ, ਦਿਨੇਸ਼ ਕਾਰਤਿਕ, ਰਿਸ਼ਭ ਪੰਤ (ਵਿਕੇਟ ਕੀਪਰ), ਕੁਲਦੀਪ ਯਾਦਵ, ਯੁਜਵੇਂਦਰ ਚਹਿਲ, ਵਾਸ਼ਿੰਗਟਨ ਸੁੰਦਰ, ਕਰੁਣਾਲ ਪੰਡਿਆ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ ਅਤੇ ਖਲੀਲ ਅਹਿਮਦ ਹਨ।