ਸ੍ਰੀਲੰਕਾ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਵੈਸਟਇੰਡੀਜ਼ ਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਦਾ ਆਖਰੀ ਮੁਕਾਬਲਾ ਖੇਡਿਆ। ਵਿੰਡੀਜ਼ ਤੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ.......

Match Between Sri Lanka and West Indies

ਨਵੀਂ ਦਿੱਲੀ : ਵੈਸਟਇੰਡੀਜ਼ ਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਦਾ ਆਖਰੀ ਮੁਕਾਬਲਾ ਖੇਡਿਆ। ਵਿੰਡੀਜ਼ ਤੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ 'ਚ ਵਿੰਡੀਜ਼ ਦੀ ਪੂਰੀ ਟੀਮ 204 ਤੇ ਦੂਜੀ ਪਾਰੀ 'ਚ 93 ਦੌੜਾਂ 'ਤੇ ਢੇਰ ਹੋ ਗਈ। ਸ਼੍ਰੀਲੰਕਾ ਦੀ ਪਹਿਲੀ ਪਾਰੀ 154 ਦੌੜਾਂ 'ਤੇ ਢੇਰ ਹੋ ਗਈ ਤੇ ਦੂਜੀ ਪਾਰੀ 'ਚ ਸ਼੍ਰੀਲੰਕਾ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਕੇ ਟੈਸਟ ਸੀਰੀਜ਼ ਨੂੰ ਡਰਾਅ ਕਰਵਾ ਦਿੱਤਾ।

ਵਿੰਡੀਜ਼ ਦੇ ਕਪਤਾਨ ਜੇਸਨ ਹੋਲਡਰ ਨੇ ਇਸ ਮੈਚ ਦੀ ਪਹਿਲੀ ਪਾਰੀ 'ਚ 4 ਤੇ ਦੂਜੀ ਪਾਰੀ 'ਚ 5 ਵਿਕਟਾਂ ਹਾਸਲ ਕੀਤੀਆਂ। ਪਹਿਲੇ ਟੈਸਟ ਮੈਚ 'ਚ ਵਿੰਡੀਜ਼ ਨੇ ਸ਼੍ਰੀਲੰਕਾ ਨੂੰ 226 ਦੌੜਾਂ ਨਾਲ ਹਰਾ ਦਿੱਤਾ ਸੀ ਤੇ ਦੂਜਾ ਮੈਚ ਡਰਾਅ ਹੋ ਗਿਆ ਸੀ। ਤੀਜੇ ਮੈਚ 'ਚ ਸ਼੍ਰੀਲੰਕਾ ਨੇ ਵਿੰਡੀਜ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ।     (ਏਜੰਸੀ)