ਮੁੱਕੇਬਾਜ਼ ਪੂਜਾ ਰਾਣੀ ਦੀ ਜਿੱਤ, ਅਲਜੀਰੀਆ ਦੀ ਇਚਰਾਕ ਚੈਬ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਪਹੁੰਚੀ

ਏਜੰਸੀ

ਖ਼ਬਰਾਂ, ਖੇਡਾਂ

ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਉਲੰਪਿਕ ਵਿਚ ਅਪਣੇ ਪਹਿਲੇ ਹੀ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Boxer Pooja Rani

ਟੋਕੀਉ: ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਉਲੰਪਿਕ ਵਿਚ ਅਪਣੇ ਪਹਿਲੇ ਹੀ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹਨਾਂ ਨੇ ਰਾਊਂਡ ਆਫ 16 ਦੇ ਮੁਕਾਬਲੇ ਵਿਚ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿਚ ਅਪਣੀ ਥਾਂ ਪੱਕੀ ਕਰ ਲਈ ਹੈ।

ਹੋਰ ਪੜ੍ਹੋ: ਭਾਜਪਾ ਦਾ ਬਿਆਨ, ‘ਰਾਹੁਲ ਗਾਂਧੀ ਅਪਣੇ ਫੋਨ ਦੀ ਫੋਰੈਂਸਿਕ ਜਾਂਚ ਕਿਉਂ ਨਹੀਂ ਕਰਵਾ ਲੈਂਦੇ?’

ਇਸ ਜਿੱਤ ਦੇ ਨਾਲ ਹੀ ਉਹ ਟੋਕੀਉ ਉਲੰਪਿਕ ਦੇ ਕੁਆਰਟਰ ਵਿਚ ਪਹੁੰਚਣ ਵਾਲੀ ਦੂਜੀ ਭਾਰਤੀ ਮੁੱਕੇਬਾਜ਼ ਬਣ ਗਈ ਹੈ। ਇਸ ਤੋਂ ਪਹਿਲਾਂ 69 ਕਿਲੋਗ੍ਰਾਮ ਵੇਟ ਕੈਟੇਗਰੀ ਵਿਚ ਲਵਲੀਨਾ ਬੋਰਗੋਹੇਨ ਵੀ ਕੁਆਰਟਰ ਫਾਈਨਲ ਵਿਚ ਪਹੁੰਚ ਚੁੱਕੀ ਹੈ।