Paris Olympics 2024 : ਮਨੂ ਭਾਕਰ ਨੇ ਰਚਿਆ ਇਤਿਹਾਸ, ਸ਼ੂਟਿੰਗ ’ਚ ਭਾਰਤ ਲਈ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਖਿਡਾਰੀ
Paris Olympics 2024 : ਮਨੂ ਭਾਕਰ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਰਤ ਲਈ ਕਾਂਸੀ ਦਾ ਤਗ਼ਮਾ ਜਿੱਤਿਆ
Paris Olympics 2024, Manu Bhakar Bronze Medal in Shooting 10m Air Pistol: ਭਾਰਤ ਨੇ ਪੈਰਿਸ ਓਲੰਪਿਕ 2024 ਵਿੱਚ ਆਪਣਾ ਖਾਤਾ ਖੋਲ੍ਹਿਆ ਹੈ ਕਿਉਂਕਿ 22 ਸਾਲਾ ਮਨੂ ਭਾਕਰ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।
ਓਲੰਪਿਕ ਦੇ.ਮਨੂ ਭਾਕਰ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ ਜਦੋਂ ਕਿ ਕੋਰੀਆ ਦੀ ਓਹ ਯੇ ਜਿਨ ਅਤੇ ਕਿਮ ਯੇਜੀ ਨੇ ਕ੍ਰਮਵਾਰ ਗੋਲਡ ਅਤੇ ਸਿਲਵਰ ਮੈਡਲ ਜਿੱਤਿਆ।
ਮਨੂ ਨੇ ਅੱਠ ਨਿਸ਼ਾਨੇਬਾਜ਼ਾਂ ਦੇ ਫਾਈਨਲ ’ਚ 221.7 ਦੇ ਸਕੋਰ ਨਾਲ ਤੀਜੇ ਸਥਾਨ ’ਤੇ ਰਹਿਣ ਤੋਂ ਬਾਅਦ ਕਾਂਸੀ ਦਾ ਤਗਮਾ ਜਿੱਤਿਆ। ਭਾਰਤੀ ਖਿਡਾਰੀ ਜਦੋਂ ਬਾਹਰ ਹੋਈ ਤਾਂ ਦਖਣੀ ਕੋਰੀਆ ਦੀ ਯੀਜੀ ਕਿਮ ਤੋਂ ਸਿਰਫ 0.1 ਅੰਕ ਪਿੱਛੇ ਸੀ, ਜਿਸ ਨੇ ਆਖਰਕਾਰ 241.3 ਅੰਕਾਂ ਨਾਲ ਚਾਂਦੀ ਦਾ ਤਗਮਾ ਜਿੱਤਿਆ।
ਇਹ ਵੀ ਪੜੋ:Chandigarh News : ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਕਿਮ ਦੀ ਹਮਵਤਨ ਯੇ ਜਿਨ ਓਹ ਨੇ ਫਾਈਨਲ ’ਚ 243.2 ਦੇ ਓਲੰਪਿਕ ਰੀਕਾਰਡ ਸਕੋਰ ਨਾਲ ਸੋਨ ਤਮਗਾ ਜਿੱਤਿਆ। 2012 ਲੰਡਨ ਓਲੰਪਿਕ ਤੋਂ ਬਾਅਦ ਨਿਸ਼ਾਨੇਬਾਜ਼ੀ ’ਚ ਇਹ ਭਾਰਤ ਦਾ ਪਹਿਲਾ ਓਲੰਪਿਕ ਤਮਗਾ ਹੈ। ਭਾਰਤੀ ਨਿਸ਼ਾਨੇਬਾਜ਼ ਰੀਓ ਓਲੰਪਿਕ 2016 ਅਤੇ ਟੋਕੀਓ ਓਲੰਪਿਕ ਤੋਂ ਖਾਲੀ ਹੱਥ ਪਰਤੇ ਸਨ।
(For more news apart from the Paris Olympics 2024, Manu Bhaker bronze medal in shooting 10m air pistol, stay tuned to Rozana Spokesman)