ਭਾਰਤੀ ਮਹਿਲਾ ਟੀਮ ਨੇ ਜਿੱਤਿਆ ਅੰਡਰ-19 ਵਿਸ਼ਵ ਕੱਪ ਦਾ ਖਿਤਾਬ 

ਏਜੰਸੀ

ਖ਼ਬਰਾਂ, ਖੇਡਾਂ

ਫਾਈਨਲ ਮੁਕਾਬਲੇ 'ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਕੀਤਾ ਚਿੱਤ 

Team India

-----
ਮਹਿਲਾ ਅੰਡਰ-19 ਵਿਸ਼ਵ ਕੱਪ:  ਭਾਰਤੀ ਮਹਿਲਾ ਟੀਮ ਨੇ ਮਾਰੀ ਬਾਜ਼ੀ 

ਭਾਰਤ ਨੇ ਪਹਿਲੇ ਅੰਡਰ-19 ਮਹਿਲਾ ਕ੍ਰਿਕਟ ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਫਾਈਨਲ ਵਿੱਚ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਭਾਰਤ ਨੇ ਇੰਗਲੈਂਡ ਨੂੰ 17.1 ਓਵਰਾਂ 'ਚ 68 ਦੌੜਾਂ 'ਤੇ ਆਲ ਆਊਟ ਕਰ ਦਿੱਤਾ। ਜਵਾਬ 'ਚ ਭਾਰਤ ਨੇ 14 ਓਵਰਾਂ 'ਚ 3 ਵਿਕਟਾਂ 'ਤੇ ਟੀਚਾ ਹਾਸਲ ਕਰ ਲਿਆ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ

ਟੀਮ ਇੰਡੀਆ ਲਈ ਸੌਮਿਆ ਤਿਵਾਰੀ 24 ਦੌੜਾਂ ਬਣਾ ਕੇ ਨਾਬਾਦ ਰਹੀ। ਇਸ ਦੇ ਨਾਲ ਹੀ ਕਪਤਾਨ ਸ਼ੈਫਾਲੀ ਵਰਮਾ 15, ਗੋਂਗੜੀ ਤ੍ਰਿਸ਼ਾ 24 ਅਤੇ ਉਪ ਕਪਤਾਨ ਸ਼ਵੇਤਾ ਸਹਿਰਵਤ 5 ਦੌੜਾਂ ਬਣਾ ਕੇ ਆਊਟ ਹੋ ਗਏ। ਇੰਗਲੈਂਡ ਲਈ ਹੈਨਾ ਬੇਕਰ, ਐਲੇਕਸ ਸਟੋਨਹਾਊਸ ਅਤੇ ਗ੍ਰੇਸ ਸਰਵੈਂਸ ਨੇ ਇਕ-ਇਕ ਵਿਕਟ ਲਈ।

ਟੀਮ ਇੰਡੀਆ ਨੇ ਪਾਵਰਪਲੇ ਵਿੱਚ 5 ਦੀ ਰਨ ਰੇਟ ਨਾਲ 6 ਓਵਰਾਂ ਵਿੱਚ 30 ਦੌੜਾਂ ਬਣਾਈਆਂ ਪਰ, ਕਪਤਾਨ ਸ਼ੈਫਾਲੀ ਵਰਮਾ ਅਤੇ ਉਪ ਕਪਤਾਨ ਸ਼ਵੇਤਾ ਸਹਿਰਾਵਤ ਦੀਆਂ ਵਿਕਟਾਂ ਵੀ ਗੁਆ ਦਿੱਤੀਆਂ। ਸ਼ੈਫਾਲੀ 15 ਅਤੇ ਸ਼ਵੇਤਾ 5 ਦੌੜਾਂ ਬਣਾ ਕੇ ਆਊਟ ਹੋ ਗਈਆਂ। ਇੰਗਲੈਂਡ ਦੀ ਕਪਤਾਨ ਗ੍ਰੇਸ ਸਰਵੈਂਸ ਅਤੇ ਹੈਨਾ ਬੇਕਰ ਨੇ ਇਕ-ਇਕ ਵਿਕਟ ਲਈ।

ਇਹ ਵੀ ਪੜ੍ਹੋ: ਕਰੀਬ 2.03 ਕਰੋੜ ਰੁਪਏ ਦੀ ਲਾਗਤ ਨਾਲ ਰੋਪੜ ਜ਼ਿਲ੍ਹੇ ਨੂੰ ਮਿਲੇਗੀ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ :ਡਾ. ਇੰਦਰਬੀਰ ਸਿੰਘ ਨਿੱਜਰ

ਉਧਰ ਭਾਰਤੀ ਮਹਿਲਾ ਟੀਮ ਦੀ ਇਸ ਖ਼ਿਤਾਬੀ ਜਿੱਤ 'ਤੇ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਪੂਰੀ ਟੀਮ ਅਤੇ ਸਹਿਯੋਗੀ ਸਟਾਫ ਲਈ 5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਵੀ ਕੀਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ।