ਪੀਵੀ ਸਿੰਧੂ ਨੇ ਜਿੱਤ ਵੱਲ ਵਧਾਇਆ ਕਦਮ, ਡੈਨਮਾਰਕ ਦੀ ਮੀਆ ਨੂੰ ਹਰਾ ਕੇ ਕੁਆਰਟਰ ਫਾਈਨਲ ਵਿਚ ਬਣਾਈ ਥਾਂ

ਏਜੰਸੀ

ਖ਼ਬਰਾਂ, ਖੇਡਾਂ

ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਟੋਕੀਉ ਉਲੰਪਿਕ ਵਿਚ ਇਕ ਹੋਰ ਜਿੱਤ ਦਰਜ ਕਰਕੇ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਈ ਹੈ।

PV Sindhu

ਨਵੀਂ ਦਿੱਲੀ: ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਟੋਕੀਉ ਉਲੰਪਿਕ ਵਿਚ ਇਕ ਹੋਰ ਜਿੱਤ ਦਰਜ ਕਰਕੇ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਈ ਹੈ। ਸਿੰਧੂ ਨੇ ਅੱਜ ਡੈਨਮਾਰਕ ਦੀ ਮੀਆਂ ਬਲਿਚਫੈਲਟ ਨੂੰ 21-15, 21-13 ਨਾਲ ਹਰਾਇਆ।

ਹੋਰ ਪੜ੍ਹੋ: ਮੋਦੀ ਕੈਬਨਿਟ ਦਾ ਵੱਡਾ ਫ਼ੈਸਲਾ: ਬੈਂਕ ਡੁੱਬਿਆ ਤਾਂ 90 ਦਿਨ ’ਚ ਵਾਪਸ ਮਿਲਣਗੇ ਗਾਹਕਾਂ ਦੇ ਪੈਸ

ਵੂਮੈਨ ਸਿੰਗਲਜ਼ ਰਾਊਂਡ 16 ਦੇ ਇਸ ਮੁਕਾਬਲੇ ਵਿਚ ਮੀਆ ਨੇ ਪੀਵੀ ਸਿੰਧੂ ਨੂੰ ਸਖ਼ਤ ਮੁਕਾਬਲਾ ਦੇਣ ਦੀ ਕੋਸ਼ਿਸ਼ ਕੀਤੀ ਪਰ ਸਿੰਧੂ ਨੇ ਮੈਚ ਵਿਚ ਅਪਣੀ ਲੀਡ ਬਣਾਈ ਰੱਖੀ। ਪੀਵੀ ਸਿੰਧੂ ਨੇ ਭਾਰਤ ਦੀਆਂ ਮੈਡਲ ਜਿੱਤਣ ਦੀਆਂ ਉਮੀਦਾਂ ਨੂੰ ਹੋਰ ਹੁਲਾਰਾ ਦਿੱਤਾ ਹੈ।  

ਹੋਰ ਪੜ੍ਹੋ: ਸੰਪਾਦਕੀ: ਪਾਰਲੀਮੈਂਟ ਵਿਚ ਚੁਣੇ ਹੋਏ ਪ੍ਰਤੀਨਿਧਾਂ ਦੀ ਆਵਾਜ਼ ਬੰਦ ਕਰਨੀ ਜਾਇਜ਼ ਨਹੀਂ

ਦੱਸ ਦਈਏ ਕਿ ਬੀਤੇ ਦਿਨ ਭਾਰਤ ਦੀ ਮਹਾਨ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਆਪਣੇ ਦੂਜੇ ਮੈਚ ਵਿਚ 21-9, 21-16 ਦੇ ਸਕੋਰ ਨਾਲ  ਹਾਂਗਕਾਂਗ ਦੀ ਨਗਾਨ ਯੀ ਚਿਓਂਗ ਨੂੰ ਦੋਵੇਂ ਸੈੱਟਾਂ ਵਿਚ ਹਰਾ ਕੇ ਭਾਰਤ ਲਈ ਤਮਗੇ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ। ਸਿੰਧੂ ਨੇ ਦੋਵਾਂ ਸੈੱਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਅਤੇ ਵਿਰੋਧੀ ਖਿਡਾਰੀ ਨੂੰ ਮਾਤ ਦਿੱਤੀ। ਸਿੰਧੂ ਅਤੇ ਨਗਾਨ ਯੀ ਚਿਓਂਗ ਵਿਚਕਾਰ ਇਹ ਮੈਚ 35 ਮਿੰਟ ਤੱਕ ਚੱਲਿਆ।