ਬਲਬੀਰ ਸਿੰਘ ਸੀਨੀਅਰ ਨੂੰ ਵੀ ਮਿਲੇ ਭਾਰਤ ਰਤਨ, CM ਕੈਪਟਨ ਨੇ ਕੀਤੀ ਮੋਦੀ ਨੂੰ ਅਪੀਲ 

ਏਜੰਸੀ

ਖ਼ਬਰਾਂ, ਖੇਡਾਂ

ਅੱਜ 'ਹਾਕੀ ਦੇ ਜਾਦੂਗਰ' ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੈ। ਭਾਰਤ ਵਿਚ ਇਸ ਦਿਨ ਨੂੰ 'ਰਾਸ਼ਟਰੀ ਖੇਡ ਦਿਵਸ' ਵਜੋਂ ਮਨਾਇਆ ਜਾਂਦਾ ਹੈ।

Bharat Ratna — for hockey legend Balbir Singh Sr

ਚੰਡੀਗੜ੍ਹ - ਅੱਜ ਰਾਸ਼ਟਰੀ ਖੇਡ ਦਿਵਸ ਦੇ ਖਾਸ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਖਿਡਾਰੀਆਂ  ਨੂੰ ਯਾਦ ਕੀਤਾ ਅਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਖ਼ਾਸ ਦਿਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮਰਹੂਮ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਵੀ ਭਾਰਤ ਰਤਨ ਨਾਲ ਨਿਵਾਜਣ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਨੇ ਆਪਣੇ ਫੇਸਬੁੱਕ ਪੇਜ਼ 'ਤੇ ਵੀ ਇਹ ਪੋਸਟ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ ਕਿ 'ਇਸ ਰਾਸ਼ਟਰੀ ਖੇਡ ਦਿਵਸ ਮੌਕੇ ਮੈਂ, ਉਨ੍ਹਾਂ ਸਾਰੇ ਖਿਡਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼ ਤੇ ਦੁਨੀਆਂ ਵਿੱਚ ਚਮਕਾਇਆ ਤੇ ਉਨ੍ਹਾਂ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਪੰਜਾਬ ਹਮੇਸ਼ਾ ਤੁਹਾਡੇ ਨਾਲ ਖੜਿਆ ਰਹੇਗਾ ਤੇ ਤੁਹਾਨੂੰ ਹਰ ਤਰ੍ਹਾਂ ਦਾ ਸਾਥ ਦਿੰਦੇ ਰਹਾਂਗੇ ਤਾਂ ਜੋ ਤੁਸੀਂ ਇਸੇ ਤਰ੍ਹਾਂ ਪੰਜਾਬ ਦੀ ਝੋਲੀ ਜਿੱਤ ਪਾਉਂਦੇ ਰਹੋ। ਅੱਜ ਹਾੱਕੀ ਦੇ ਜਾਦੂਗਰ ਕਹੇ ਜਾਂਦੇ ਮੇਜਰ ਧਿਆਨਚੰਦ ਜੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮੈਂ, ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਮਰਹੂਮ ਹਾੱਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਨੂੰ ਭਾਰਤ ਰਤਨ ਨਾਲ ਨਿਵਾਜਣ।'' 

ਦੱਸ ਦਈਏ ਕਿ ਅੱਜ 'ਹਾਕੀ ਦੇ ਜਾਦੂਗਰ' ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੈ। ਭਾਰਤ ਵਿਚ ਇਸ ਦਿਨ ਨੂੰ 'ਰਾਸ਼ਟਰੀ ਖੇਡ ਦਿਵਸ' ਵਜੋਂ ਮਨਾਇਆ ਜਾਂਦਾ ਹੈ।