ਕੁਸ਼ਤੀ ਫ਼ੈਡਰੇਸ਼ਨ ਦੀਆਂ ਚੋਣਾਂ ’ਤੇ ਰੋਕ ਦੇ ਫੈਸਲੇ ’ਚ ਦਖ਼ਲਅੰਦਾਜ਼ੀ ਤੋਂ ਸੁਪਰੀਮ ਕੋਰਟ ਦਾ ਇਨਕਾਰ
ਆਂਧਰਾ ਪ੍ਰਦੇਸ਼ ਐਮੇਚਿਓਰ ਰੈਸਲਿੰਗ ਐਸੋਸੀਏਸ਼ਨ ਨੂੰ ਅਪਣੀਆਂ ਸ਼ਿਕਾਇਤਾਂ ਨਾਲ ਹਾਈ ਕੋਰਟ ਤਕ ਪਹੁੰਚ ਕਰਨ ਲਈ ਕਿਹਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਦੀਆਂ ਚੋਣਾਂ ’ਤੇ ਰੋਕ ਲਗਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ’ਤੇ ਦਖਲ ਦੇਣ ਤੋਂ ਇਨਕਾਰ ਕਰ ਦਿਤਾ ਹੈ।
ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਪੰਕਜ ਮਿੱਤਲ ਦੀ ਬੈਂਚ ਨੇ ਪਟੀਸ਼ਨਕਰਤਾ ਆਂਧਰਾ ਪ੍ਰਦੇਸ਼ ਐਮੇਚਿਓਰ ਰੈਸਲਿੰਗ ਐਸੋਸੀਏਸ਼ਨ ਨੂੰ ਅਪਣੀਆਂ ਸ਼ਿਕਾਇਤਾਂ ਨਾਲ ਹਾਈ ਕੋਰਟ ਤਕ ਪਹੁੰਚ ਕਰਨ ਲਈ ਕਿਹਾ।
ਬੈਂਚ ਨੇ ਕਿਹਾ, ‘‘ਸਾਨੂੰ ਇਸ ’ਤੇ ਸੁਣਵਾਈ ਕਿਉਂ ਕਰਨੀ ਚਾਹੀਦੀ ਹੈ? ਤੁਸੀਂ ਹਾਈ ਕੋਰਟ ਜਾਉ... ਅੰਤਰਿਮ ਸਟੇਅ ਨੂੰ ਖਾਲੀ ਕਰਵਾਉਣ ਲਈ ਅਰਜ਼ੀ ਦਾਇਰ ਕਰਨ ਦੀ ਬਜਾਏ, ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਤਕ ਪਹੁੰਚ ਕਰਨ ਦਾ ਫੈਸਲਾ ਕੀਤਾ। ਇਸ ਲਈ, ਅਸੀਂ ਇਸ ਵਿਸ਼ੇਸ਼ ਇਜਾਜ਼ਤ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹਾਂ।’’
ਸੁਪਰੀਮ ਕੋਰਟ ਆਂਧਰਾ ਪ੍ਰਦੇਸ਼ ਐਮੇਚਿਓਰ ਰੈਸਲਿੰਗ ਫੈਡਰੇਸ਼ਨ ਵਲੋਂ ਹਾਈ ਕੋਰਟ ਦੇ 11 ਅਗੱਸਤ ਦੇ ਹੁਕਮ ਵਿਰੁਧ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।