T20 captain ਸੂਰਿਆ ਕੁਮਾਰ ਯਾਦਵ ਭਾਰਤੀ ਫ਼ੌਜ ਨੂੰ ਦੇਣਗੇ ਆਪਣੀ ਸਾਰੀ ਮੈਚ ਫ਼ੀਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਏਸ਼ੀਆ ਕੱਪ 2025 ਦਾ ਫਾਈਨਲ ਮੈਚ ਜਿੱਤਣ ਤੋਂ ਬਾਅਦ ਕੀਤਾ ਐਲਾਨ

T20 captain Suryakumar Yadav to donate his entire match fee to the Indian Army

ਦੁਬਈ : ਏਸ਼ੀਆ ਕੱਪ 2025 ਦਾ ਫਾਈਨਲ ਮੈਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਗਿਆ। ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ। ਮੈਚ ਤੋਂ ਬਾਅਦ ਭਾਰਤੀ ਟੀ-20 ਕਪਤਾਨ ਸੂਰਿਆ ਕੁਮਾਰ ਯਾਦਵ ਨੇ ਐਲਾਨ ਕੀਤਾ ਕਿ ਉਹ ਟੂਰਨਾਮੈਂਟ ਦੇ ਸਾਰੇ ਮੈਚਾਂ ਦੀ ਆਪਣੀ ਫ਼ੀਸ ਭਾਰਤੀ ਫ਼ੌਜ ਨੂੰ ਦੇਣਗੇ।

ਸੂਰਿਆ ਕੁਮਾਰ ਯਾਦਵ ਨੇ ਇਹ ਐਲਾਨ ਭਾਰਤ ਨੇ ਪਾਕਿਸਤਾਨ ਵਿਰੁੱਧ ਏਸ਼ੀਆ ਕੱਪ ਫਾਈਨਲ ਜਿੱਤਣ ਤੋਂ ਬਾਅਦ ਕੀਤਾ। ਤਿਲਕ ਵਰਮਾ ਨੇ ਫ਼ਾਈਨਲ ਮੈਚ ਵਿਚ ਸ਼ਾਨਦਾਰ ਅਰਧ ਸੈਂਕੜਾ ਲਗਾਇਆ ਅਤੇ ਸੰਜੂ ਸੈਮਸਨ ਅਤੇ ਸ਼ਿਵਮ ਦੂਬੇ ਨਾਲ ਮਿਲ ਕੇ ਚੰਗੀਆਂ ਪਾਰੀਆਂ ਖੇਡੀਆਂ, ਜਿਸ ਕਾਰਨ ਪਾਕਿਸਤਾਨ ਨੂੰ ਫ਼ਾਈਨਲ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ।