ਬੱਬਰ ਖ਼ਾਲਸਾ ਦੇ 2 ਮੈਂਬਰ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਘੱਲੂਘਾਰਾ ਹਫ਼ਤੇ ਦੌਰਾਨ ਅਤਿਵਾਦੀ ਅਤੇ ਫਿਰਕੂ ਹਮਲਿਆਂ ਦੀ ਸੰਭਾਵਨਾ ਨੂੰ ਟਾਲਿਆ

Babbar Khalsa International 2 members arrest

ਚੰਡੀਗੜ੍ਹ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਘੱਲੂਘਾਰਾ ਹਫਤੇ ਦੌਰਾਨ ਆਈ.ਐਸ.ਆਈ. ਸਮਰਥਨ ਪ੍ਰਾਪਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਗਠਨ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਤੇ ਕੇਂਦਰਿਤ ਅਤਿਵਾਦੀ ਹਮਲਿਆਂ ਨੂੰ ਨਾਕਾਮ ਕੀਤਾ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜਗਦੇਵ ਸਿੰਘ ਅਤੇ ਰਵਿੰਦਰਪਾਲ ਸਿੰਘ ਵਜੋਂ ਹੋਈ ਹੈ ਜੋ ਇਸ ਸਮੇਂ ਮਲੇਸ਼ੀਆ ਵਿਚ ਰਹਿ ਰਹੇ ਕੁਲਵਿੰਦਰ ਸਿੰਘ ਉਰਫ ਖਾਨਪੁਰੀਆ ਦੇ ਨਿਰਦੇਸ਼ਾਂ 'ਤੇ ਸਲੀਪਰ ਸੈਲਜ਼ ਲਈ ਫੰਡ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰ ਰਹੇ ਸਨ।

ਬੁਲਾਰੇ ਅਨੁਸਾਰ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਅੰਮ੍ਰਿਤਸਰ ਨੂੰ ਵਿਸ਼ੇਸ਼ ਸੂਚਨਾ ਮਿਲੀ ਸੀ ਕਿ ਬੱਬਰ ਖ਼ਾਲਸਾ ਦੇ ਕਾਰਕੁੰਨ ਕੁਲਵਿੰਦਰ ਸਿੰਘ ਉਰਫ ਖਾਨਪੁਰੀਆ ਨੇ ਸੂਬੇ ਵਿਚ ਅਤਿਵਾਦ ਫ਼ੈਲਾਉਣ ਅਤੇ ਫਿਰਕੂ ਸਦਭਾਵਨਾ ਨੂੰ ਢਾਹੀ ਲਾਉਣ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਵਿਸ਼ੇਸ਼ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਹੈ।

ਇਸ ਸਬੰਧੀ ਕੁਲਵਿੰਦਰ ਸਿੰਘ ਉਰਫ਼ ਖਾਨਪੁਰੀਆ ਪੁੱਤਰ ਸੰਪੂਰਨ ਸਿੰਘ ਲੰਬਰਦਾਰ ਮੁਹੱਲਾ ਦੋਰਾਹਾ ਲੁਧਿਆਣਾ,  ਰਵਿੰਦਰਪਾਲ ਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵੀ.ਪੀ.ਓ. ਮਹਿਨਾ, ਜ਼ਿਲ੍ਹਾ ਮੋਗਾ ਅਤੇ ਜਗਦੇਵ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਵੀ.ਪੀ.ਓ. ਤਲਾਨੀਆ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਖਿਲਾਫ਼ ਆਰਮਜ਼ ਐਕਟ ਦੀ ਧਾਰਾ 25, ਧਮਾਕਾਖੇਜ਼ ਸਮੱਗਰੀ (ਸੋਧ) ਐਕਟ 2001 ਦੀ ਧਾਰਾ 3,4,5 ਅਤੇ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਐਕਟ, 1967 ਦੀ ਧਾਰਾ 17,18, 18-ਬੀ, 20 ਤਹਿਤ ਐਫ.ਆਈ.ਆਰ.  ਨੰ. 05 ਮਿਤੀ 30 ਮਈ, 2019 ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।