ਸਿੱਧੂ ਮੂਸੇਵਾਲਾ ਮਾਮਲਾ : ਜੱਗੂ ਭਗਵਾਨਪੁਰੀਆ ਦਾ ਮਾਨਸਾ ਪੁਲਿਸ ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

ਏਜੰਸੀ

ਖ਼ਬਰਾਂ, ਖੇਡਾਂ

ਲਾਰੈਂਸ ਦੇ ਸਾਹਮਣੇ ਬਿਠਾ ਕੇ ਕੀਤੀ ਜਾਵੇਗੀ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ

Sidhu Musewala case: Jaggu Bhagwanpuria remanded to Mansa police for 7 days

ਮਾਨਸਾ : ਮਾਨਸਾ ਦੀ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਜੱਗੂ ਭਗਵਾਨਪੁਰੀਆ ਨੂੰ ਕੱਲ੍ਹ ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ। ਹੁਣ ਮੂਸੇਵਾਲਾ ਕਤਲ ਕਾਂਡ ਵਿੱਚ ਉਸ ਨੂੰ ਗੈਂਗਸਟਰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ। ਭਗਵਾਨਪੁਰੀਆ ਦੇ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਹਾਲਾਂਕਿ ਜੱਗੂ ਦੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਲਾਰੈਂਸ ਨੇ ਪਹਿਲਾਂ ਉਸਦੀ ਮਦਦ ਕੀਤੀ ਸੀ। ਬਦਲੇ 'ਚ ਜੱਗੂ 'ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ।

ਜੱਗੂ ਭਗਵਾਨਪੁਰੀਆ ਵੀ ਗੈਂਗਸਟਰ ਲਾਰੈਂਸ ਗਿਰੋਹ ਦਾ ਮੈਂਬਰ ਹੈ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਪਹਿਲਾਂ ਹੀ ਲਾਰੈਂਸ ਬਿਸ਼ਨੋਈ ਨੂੰ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦੱਸ ਚੁੱਕੀ ਹੈ। ਕਾਲਜ ਦੇ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਨੇ ਮੂਸੇਵਾਲਾ ਨੂੰ ਮਾਰ ਦਿੱਤਾ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਸੀਆਈਏ ਸਟਾਫ਼ ਖਰੜ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜੱਗੂ ਭਗਵਾਨਪੁਰੀਆ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ 'ਤੇ ਲਿਆ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤਿਹਾੜ ਜੇਲ੍ਹ ਵਿੱਚ ਲਾਰੈਂਸ ਨਾਲ ਬੈਰਕ ਵਿੱਚ ਬੰਦ ਸੀ ਫਿਰ ਉਹ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਾਂ ਕਰਦਾ ਸੀ। ਹਾਲਾਂਕਿ ਇਸ ਤੋਂ ਬਾਅਦ ਉਸ ਦੀ ਬੈਰਕ ਬਦਲ ਦਿੱਤੀ ਗਈ।