VC ਡਾ. ਰਾਜ ਬਹਾਦਰ ਨਾਲ ਹੋਏ ਵਤੀਰੇ ਦੀ ਗੁਰੂ ਗੋਬਿੰਦ ਸਿੰਘ ਮੈਡੀਕਲ ਟੀਚਰ ਐਸੋਸੀਏਸ਼ਨ ਨੇ ਕੀਤੀ ਨਿਖੇਧੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਕਿਹਾ - ਬਗ਼ੈਰ ਕਿਸੇ ਸ਼ਰਤ ਤੋਂ ਮੁਆਫ਼ੀ ਮੰਗਣ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ 

VC Dr. Guru Gobind Singh Medical Teacher Association condemned the behavior of Raj Bahadur

ਚੰਡੀਗੜ੍ਹ: ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਵਤੀਰੇ ਤੋਂ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਅਸਤੀਫ਼ੇ ਨੂੰ ਲੈ ਕੇ ਹਰ ਪਾਸੇ ਰੋਸ ਪਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਹੁਣ ਗੁਰੂ ਗੋਬਿੰਦ ਸਿੰਘ ਮੈਡੀਕਲ ਟੀਚਰ ਐਸੋਸੀਏਸ਼ਨ ਨੇ ਵੀ ਰੋਸ ਜ਼ਾਹਰ ਕੀਤਾ ਹੈ ਅਤੇ ਉਹਨਾਂ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਬਗ਼ੈਰ ਕਿਸੇ ਸ਼ਰਤ ਤੋਂ ਆਪਣੇ ਕੀਤੇ ਦੀ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਅਜਿਹੇ ਮਸ਼ਹੂਰ ਡਾਕਟਰ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਜਨਤਕ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੈ।

ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਇੰਡੀਅਨ ਆਰਥੋਪੈਡਿਕ ਸਰਜਨ ਐਸੋਸੀਏਸ਼ਨ ਨੇ ਵੀ ਕਿਹਾ ਸੀ ਕਿ ਪੰਜਾਬ ਦੇ ਸਿਹਤ ਮੰਤਰੀ ਦਾ ਵਾਈਸ ਚਾਂਸਲਰ ਰਾਜ ਬਹਾਦਰ ਨਾਲ ਅਪਮਾਨਜਨਕ ਵਤੀਰਾ ਸਾਨੂੰ ਇਹ ਮਹਿਸੂਸ ਕਰਵਾਉਂਦਾ ਹੈ ਕਿ ਸਾਡੇ 'ਤੇ ਤਾਲਿਬਾਨ ਵਰਗਾ ਰਾਜ ਚੱਲ ਰਿਹਾ ਹੈ। ਉਹਨਾਂ ਨੇ ਭਗਵੰਤ ਮਾਨ ਨੂੰ ਮੰਤਰੀ ਤੋਂ ਅਸਤੀਫਾ ਲੈਣ ਲਈ ਕਿਹਾ।