ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ 'ਚ ਭਾਰਤ ਨੇ ਜਿੱਤਿਆ ਚਾਂਦੀ ਦਾ ਤਮਗ਼ਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿਤੀ ਟੀਮ ਨੂੰ ਵਧਾਈ 

India won the silver medal in the Junior Asian Volleyball Championship

ਚੰਡੀਗੜ੍ਹ : ਬਹਿਰੀਨ ਵਿਖੇ ਚੱਲ ਰਹੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ 'ਚ ਭਾਰਤ ਦੀ ਵਾਲੀਬਾਲ ਟੀਮ ਨੇ ਵੱਡਾ ਨਾਮਣਾ ਖੱਟਿਆ ਹੈ।  ਭਾਰਤੀ ਟੀਮ ਨੇ ਚਾਂਦੀ ਦਾ ਤਮਗ਼ਾ ਆਪਣੇ ਨਾਮ ਕੀਤਾ ਹੈਨ।  ਇਸ ਵੱਡੀ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਦੀ ਸ਼ਲਾਘਾ ਕੀਤੀ ਅਤੇ ਸਾਰੀ ਟੀਮ ਨੂੰ ਵਧਾਈਆਂ ਦਿਤੀਆਂਨ।

 ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬਹਿਰੀਨ ਵਿਖੇ ਚਲ ਰਹੀ ਇਸ ਚੈਮਪੀਅਨਸ਼ਿਪ ਵਿਚ ਭਾਰਤ ਦੀ ਵਾਲੀਬਾਲ ਟੀਮ ਨੂੰ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਦਿਲੋਂ ਵਧਾਈ। ਉਨ੍ਹਾਂ ਨੇ ਕਿਹਾ ਕਿ ਟੀਮ 'ਚ ਸਾਡੇ ਮਾਨਸਾ ਜ਼ਿਲ੍ਹੇ ਦੇ ਜੋਸ਼ਨੂਰ ਨੇ ਵਧੀਆ ਖੇਡ ਦਿਖਾਈ, ਸਾਰੀ ਟੀਮ ਨੂੰ ਵਧਾਈਆਂ ਅਤੇ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ।