MS Dhoni News: ਭਾਰਤੀ ਸਟੇਟ ਬੈਂਕ ਨੇ ਮਹਿੰਦਰ ਸਿੰਘ ਧੋਨੀ ਨੂੰ ਨਿਯੁਕਤ ਕੀਤਾ ਅਪਣਾ ਬ੍ਰਾਂਡ ਅੰਬੈਸਡਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

SBI ਨੇ ਕਿਹਾ ਕਿ ਇਹ ਸਹਿਯੋਗ ਭਰੋਸੇਯੋਗਤਾ ਅਤੇ ਅਗਵਾਈ ਦੇ ਮੁੱਲਾਂ ਨੂੰ ਦਰਸਾਉਂਦੇ ਹੋਏ ਆਪਣੇ ਗਾਹਕਾਂ ਨਾਲ ਡੂੰਘੇ ਸਬੰਧ ਬਣਾਉਣ ਲਈ ਬੈਂਕ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

Mahendra Dhoni

SBI Ropes In Dhoni As Brand Ambassador : ਦੇਸ਼ ਦੇ ਸੱਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਨੇ ਸਾਬਕਾ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਨੂੰ ਅਪਣਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਬੈਂਕ ਨੇ ਇਕ ਬਿਆਨ ਵਿਚ ਕਿਹਾ ਕਿ ਐਸ.ਬੀ.ਆਈ ਦੇ ਬ੍ਰਾਂਡ ਅੰਬੈਸਡਰ ਦੇ ਤੌਰ ’ਤੇ, ਧੋਨੀ ਵੱਖ-ਵੱਖ ਮਾਰਕੀਟਿੰਗ ਅਤੇ ਪ੍ਰਚਾਰ ਮੁਹਿੰਮਾਂ ਵਿਚ ਮੁੱਖ ਭੂਮਿਕਾ ਨਿਭਾਉਣਗੇ। ਐਸ.ਬੀ.ਆਈ ਨੇ ਕਿਹਾ ਕਿ ਇਹ ਸਹਿਯੋਗ ਭਰੋਸੇਯੋਗਤਾ ਅਤੇ ਅਗਵਾਈ ਦੇ ਮੁੱਲਾਂ ਨੂੰ ਦਰਸਾਉਂਦੇ ਹੋਏ ਆਪਣੇ ਗਾਹਕਾਂ ਨਾਲ ਡੂੰਘੇ ਸਬੰਧ ਬਣਾਉਣ ਲਈ ਬੈਂਕ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਬੈਂਕ ਦੇ ਚੇਅਰਮੈਨ ਦਿਨੇਸ਼ ਖਾਰਾ ਨੇ ਕਿਹਾ, “ਇਸ ਭਾਈਵਾਲੀ ਨਾਲ ਸਾਡਾ ਟੀਚਾ ਵਿਸ਼ਵਾਸ, ਇਮਾਨਦਾਰੀ ਅਤੇ ਅਟੁੱਟ ਸਮਰਪਣ ਨੂੰ ਬਣਾਉਣਾ ਹੈ।