ਸਵੇਰੇ- ਸਵੇਰੇ ਆਈ ਮੰਦਭਾਗੀ ਖਬਰ, ਭਾਰਤੀ ਟੀਮ ਦੇ ਬੱਲੇਬਾਜ਼ ਦਾ ਹੋਇਆ ਭਿਆਨਕ ਐਕਸੀਡੈਂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਸਿਰ ਅਤੇ ਲੱਤ 'ਤੇ ਗੰਭੀਰ ਸੱਟਾਂ

photo

 

 ਨਵੀਂ ਦਿੱਲੀ: ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ।  ਉਤਰਾਖੰਡ ਦੇ ਰੁੜਕੀ ਵਿੱਚ ਉਹਨਾਂ  ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ 'ਚ ਪੰਤ ਦੇ ਸਿਰ ਅਤੇ ਲੱਤ 'ਤੇ ਸੱਟ ਲੱਗੀ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਪੂਰੀ ਤਰ੍ਹਾਂ ਸੜ ਗਈ। ਪੰਤ ਦੀ ਪਲਾਸਟਿਕ ਸਰਜਰੀ ਹੋਵੇਗੀ। ਇਸ ਲਈ ਡਾਕਟਰਾਂ ਨੇ ਉਸ ਨੂੰ ਦਿੱਲੀ ਰੈਫਰ ਕਰ ਦਿੱਤਾ ਹੈ।

ਪੰਤ ਦਿੱਲੀ ਤੋਂ ਉਤਰਾਖੰਡ ਸਥਿਤ ਆਪਣੇ ਘਰ ਪਰਤ ਰਹੇ ਸਨ। ਰੁੜਕੀ ਦੇ ਨਰਸਾਨ ਬਾਰਡਰ 'ਤੇ ਹਮਾਦਪੁਰ ਝਾਲ ਨੇੜੇ ਉਹਨਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪੰਤ ਦੇ ਸਿਰ ਅਤੇ ਲੱਤ 'ਤੇ ਸੱਟ ਲੱਗੀ ਹੈ। ਉਸ ਦੀ ਪਿੱਠ 'ਤੇ ਵੀ ਕਾਫੀ ਸੱਟ ਲੱਗੀ ਹੈ। ਹਾਲਾਂਕਿ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ ਅਤੇ ਉਸ ਨੂੰ ਦਿੱਲੀ ਰੈਫਰ ਕਰ ਦਿੱਤਾ ਗਿਆ ਹੈ।

ਰਿਸ਼ਭ ਪੰਤ ਦੀ ਕਾਰ ਰੇਲਿੰਗ ਨਾਲ ਟਕਰਾ ਗਈ। ਫਿਰ ਕਾਰ ਨੂੰ ਅੱਗ ਲੱਗ ਗਈ ਅਤੇ ਪੰਤ ਨੂੰ ਬੜੀ ਮੁਸ਼ਕਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਉਸ ਨੂੰ ਦਿੱਲੀ ਰੋਡ 'ਤੇ ਸਕਸ਼ਮ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਦਿੱਲੀ ਰੈਫਰ ਕਰ ਦਿੱਤਾ ਗਿਆ