ਰਿਸ਼ਭ ਪੰਤ ਨੂੰ ਲੈ ਕੇ ਡਾਕਟਰਾਂ ਨੇ ਦਿੱਤੀ ਖੁਸ਼ਖ਼ਬਰੀ, ਕ੍ਰਿਕਟਰ ਨੇ ਲਿਖੀ ਭਾਵੁਕ ਪੋਸਟ

ਏਜੰਸੀ

ਖ਼ਬਰਾਂ, ਖੇਡਾਂ

ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।

photo

 

ਨਵੀਂ ਦਿੱਲੀ: ਸਪੋਰਟਸ ਡੈਸਕ ਭਾਰਤੀ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬੀਸੀਸੀਆਈ ਦੇ ਸੀਨੀਅਰ ਅਧਿਕਾਰੀ ਮੁਤਾਬਕ ਰਿਸ਼ਭ ਪੰਤ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਵੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਠੀਕ ਹੋਣ ਦੀ ਗੱਲ ਕਹੀ ਹੈ।

ਦੱਸ ਦੇਈਏ ਕਿ ਕਾਰ ਹਾਦਸੇ ਤੋਂ ਬਾਅਦ ਰਿਸ਼ਭ ਪੰਤ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਈ ਸੀ। ਇਨਸਾਈਡਸਪੋਰਟਸ ਨਾਲ ਗੱਲ ਕਰਦੇ ਹੋਏ, ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਰਿਸ਼ਭ ਪੰਤ ਨੂੰ ਇਸ ਹਫਤੇ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਇਸ ਦੇ ਨਾਲ ਹੀ ਰਿਸ਼ਭ ਪੰਤ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਵੀ ਲਿਖੀ। ਰਿਸ਼ਭ ਨੇ ਲਿਖਿਆ, ''ਮੇਰੇ ਲਈ ਪ੍ਰਾਰਥਨਾ ਕਰਨ ਲਈ ਸਾਰਿਆਂ ਦਾ ਧੰਨਵਾਦ। ਤੁਹਾਡੇ ਸਾਰੇ ਪਿਆਰ ਅਤੇ ਆਸ਼ੀਰਵਾਦ ਨਾਲ, ਮੈਂ ਜਲਦੀ ਠੀਕ ਹੋ ਰਿਹਾ ਹਾਂ। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਮੇਰੀ ਸਰਜਰੀ ਸਫਲ ਰਹੀ ਹੈ ਅਤੇ ਮੈਂ ਤੇਜ਼ੀ ਨਾਲ ਠੀਕ ਹੋ ਰਿਹਾ ਹਾਂ। ਤੁਹਾਡੇ ਪਿਆਰ ਨੇ ਮੈਨੂੰ ਬੁਰੇ ਸਮੇਂ ਵਿੱਚ ਤਾਕਤ ਦਿੱਤੀ। ਸਭ ਦਾ ਧੰਨਵਾਦ।"

ਜ਼ਿਕਰਯੋਗ ਹੈ ਕਿ ਪਿਛਲੇ ਸਾਲ 29 ਦਸੰਬਰ ਨੂੰ ਸਵੇਰੇ ਦਿੱਲੀ ਤੋਂ ਰੁੜਕੀ ਸਥਿਤ ਆਪਣੇ ਘਰ ਜਾਂਦੇ ਸਮੇਂ ਰਿਸ਼ਭ ਪੰਤ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਹਾਦਸੇ ਵਿੱਚ ਪੰਤ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਪਹਿਲਾਂ ਦੇਹਰਾਦੂਨ ਦੇ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਬਾਅਦ ਵਿੱਚ ਉੱਥੋਂ ਏਅਰਲਿਫਟ ਕੀਤਾ ਗਿਆ ਅਤੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ।