Sandeep Lamichhane: ਲਾਮਿਚਾਨੇ ਨਹੀਂ ਖੇਡ ਸਕਣਗੇ ਟੀ-20 ਵਿਸ਼ਵ ਕੱਪ, ਅਮਰੀਕਾ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ 

ਏਜੰਸੀ

ਖ਼ਬਰਾਂ, ਖੇਡਾਂ

ਜ਼ਰੂਰੀ ਕਦਮ ਚੁੱਕਣ ਦੇ ਬਾਵਜੂਦ ਅਮਰੀਕੀ ਦੂਤਘਰ ਨੇ ਰਾਸ਼ਟਰੀ ਖਿਡਾਰੀ ਲਾਮਿਚਾਨੇ ਨੂੰ ਵੀਜ਼ਾ ਜਾਰੀ ਕਰਨ 'ਚ ਅਸਮਰੱਥਾ ਜ਼ਾਹਰ ਕੀਤੀ ਹੈ

Sandeep Lamichhane

Sandeep Lamichhane:  ਕਾਠਮੰਡੂ - ਨੇਪਾਲ ਦੇ ਚੋਟੀ ਦੇ ਲੈਗ ਸਪਿਨਰ ਸੰਦੀਪ ਲਾਮਿਚਾਨੇ ਟੀ-20 ਵਿਸ਼ਵ ਕੱਪ 'ਚ ਹਿੱਸਾ ਨਹੀਂ ਲੈ ਸਕਣਗੇ ਕਿਉਂਕਿ ਅਮਰੀਕਾ ਨੇ ਉਨ੍ਹਾਂ ਦੀ ਵੀਜ਼ਾ ਅਰਜ਼ੀ ਦੂਜੀ ਵਾਰ ਰੱਦ ਕਰ ਦਿੱਤੀ ਹੈ। ਅਮਰੀਕਾ ਨੇ ਪਿਛਲੇ ਹਫ਼ਤੇ ਉਹਨਾਂ ਦੀ ਵੀਜ਼ਾ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਨੇਪਾਲ ਸਰਕਾਰ ਅਤੇ ਕ੍ਰਿਕਟ ਐਸੋਸੀਏਸ਼ਨ ਆਫ਼ ਨੇਪਾਲ ਨੇ ਦੁਬਾਰਾ ਅਰਜ਼ੀ ਦਿੱਤੀ।

ਨੇਪਾਲ ਕ੍ਰਿਕਟ ਐਸੋਸੀਏਸ਼ਨ ਨੇ ਇਕ ਬਿਆਨ 'ਚ ਕਿਹਾ ਕਿ ਜ਼ਰੂਰੀ ਕਦਮ ਚੁੱਕਣ ਦੇ ਬਾਵਜੂਦ ਅਮਰੀਕੀ ਦੂਤਘਰ ਨੇ ਰਾਸ਼ਟਰੀ ਖਿਡਾਰੀ ਲਾਮਿਚਾਨੇ ਨੂੰ ਵੀਜ਼ਾ ਜਾਰੀ ਕਰਨ 'ਚ ਅਸਮਰੱਥਾ ਜ਼ਾਹਰ ਕੀਤੀ ਹੈ। ’’ ਲਾਮਿਚਾਨੇ ਨੂੰ 2022 'ਚ 18 ਸਾਲਾ ਮਹਿਲਾ ਨਾਲ ਬਲਾਤਕਾਰ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਨੇਪਾਲ ਕ੍ਰਿਕਟ ਐਸੋਸੀਏਸ਼ਨ ਨੇ ਮੁਅੱਤਲ ਕਰ ਦਿੱਤਾ ਸੀ। 

ਲਾਮਿਚਾਨੇ ਨੂੰ ਇਸ ਸਾਲ ਜਨਵਰੀ ਵਿਚ ਦੋਸ਼ੀ ਪਾਇਆ ਗਿਆ ਸੀ ਪਰ ਸਬੂਤਾਂ ਦੀ ਘਾਟ ਕਾਰਨ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ ਅਤੇ ਕ੍ਰਿਕਟ ਐਸੋਸੀਏਸ਼ਨ ਨੇ ਉਸ ਨੂੰ ਦੁਬਾਰਾ ਕ੍ਰਿਕਟ ਖੇਡਣ ਦੀ ਆਗਿਆ ਦੇ ਦਿੱਤੀ ਸੀ।