105 ਸਾਲਾਂ ਐਥਲੀਟ ਬੇਬੇ ਮਾਨ ਕੌਰ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ

105 years old Bebe Mann Kaur passed away

ਚੰਡੀਗੜ੍ਹ:  ਦੇਸ਼ ਦੀ ਸਭ ਤੋਂ ਬਜ਼ੁਰਗ ਐਥਲੀਟ ਮਾਨ ਕੌਰ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੇਬੇ ਮਾਨ ਕੌਰ ਕੈਂਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ  (105-year-old athlete Mann Kaur)  ਸਿਹਤ ਬੀਤੇ ਕੁਝ ਦਿਨਾਂ ਤੋਂ ਖਰਾਬ ਚੱਲ ਰਹੀ ਸੀ।

ਉਹਨਾਂ ਨੂੰ ਡੇਰਾਬੱਸੀ (Mann Kaur in hospital) ਦੇ ਦੇਵੀਨਗਰ ਵਿਖੇ ਸਥਿਤ ਆਯੂਰਵੈਦਿਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮਾਨ ਕੌਰ ਦੇ ਬੇਟੇ ਗੁਰਦੇਵ ਸਿੰਘ ਖੁਦ ਵੀ ਉਹਨਾਂ ਦੇ ਇਲਾਜ ਵਿਚ ਲੱਗੇ ਹੋਏ ਸਨ।  ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ।

 ਪਰ ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖਰਾਬ ਹੋਣ ਉਪਰੰਤ ਉਹਨਾਂ ਦੀ ਮੌਤ ਹੋ ਗਈ। ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ।