ਪਹਿਲੇ ਟੀ - 20 'ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 28 ਦੌੜਾਂ ਨਾਲ ਹਰਾਇਆ

ਖ਼ਬਰਾਂ, ਖੇਡਾਂ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲੇ ਟੀ-20 ਮੈਚ ਦੀ ਸੀਰੀਜ਼ ਦਾ ਪਹਿਲਾ ਮੈਚ ਜੌਹਾਨਸਬਰਗ 'ਚ ਖੇਡਿਆ ਗਿਆ। ਜਿਸ ਦੌਰਾਨ ਭਾਰਤੀ ਟੀਮ ਨੇ ਆਪਣੀ ਬਿਹਤਰੀਨ ਬੱਲੇਬਾਜ਼ ਅਤੇ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਅਫਰੀਕਾ ਨੂੰ 28 ਦੌੜਾਂ ਨਾਲ ਹਰਾਇਆ। ਅਫਰੀਕਾ ਨੇ ਟਾਸ ਜਿੱਤ ਕੇ ਭਾਰਤ ਖਿਲਾਫ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਵਿਚਾਲੇ ਭਾਰਤੀ ਟੀਮ ਨੇ ਆਪਣੀ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਨੇ ਬੱਲੇਬਾਜ਼ੀ ਕਰਦੇ ਹੋਏ ਅਫਰੀਕੀ ਟੀਮ 204 ਦੌੜਾਂ ਦਾ ਟੀਚਾ ਦਿੱਤਾ ਸੀ। ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰੋਹਿਤ ਸ਼ਰਮਾ ਨੇ 21 ਦੌੜਾਂ ਹੀ ਪਾਰੀ ਖੇਡੀ।

ਇਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਆਪਣੀ ਸ਼ਾਨਦਾਰ ਪਾਰੀ ਖੇਡਦੇ ਹੋਏ 72 ਦੌੜਾਂ ਬਣਾਈਆਂ ਜਿਸ 'ਚ ਉਸ ਨੇ 10 ਚੌਕੇ ਅਤੇ 2 ਛੱਕੇ ਲਗਾਏ। ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਸੁਰੇਸ਼ ਰੈਨਾ ਨੇ 15 ਦੌੜਾਂ ਦਾ ਯੋਗਦਾਨ ਦਿੱਤਾ। ਕਪਤਾਨ ਵਿਰਾਟ ਕੋਹਲੀ ਨੇ 26 ਦੌੜਾਂ ਹੀ ਬਣਾਈਆਂ। ਇਸ ਤੋਂ ਇਲਾਵਾ ਧੋਨੀ ਵੀ 15 ਦੌੜਾਂ ਬਣਾ ਕੇ ਆਊਟ ਹੋ ਗਏ। ਮਨੀਸ਼ ਪਾਂਡੇ ਨੇ 29 ਦੌੜਾਂ ਅਤੇ ਹਾਰਦਿਕ ਪੰਡਿਆ ਨੇ 13 ਦੌੜਾਂ ਦਾ ਯੋਗਦਾਨ ਦਿੱਤਾ। ਦੱਖਣੀ ਅਫਰੀਕਾ ਵਲੋਂ ਗੇਂਦਬਾਜ਼ੀ ਕਰਦਿਆਂ ਜੂਨੀਅਰ ਡਾਲਾ ਨੇ 2 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਕ੍ਰਿਸ ਮੌਰਿਸ, ਤਬਰੇਜ਼ ਸ਼ਾਮਸੀ ਅਤੇ ਐਂਡਲੇ ਫੇਲਕਵਾਓ ਨੇ 1-1 ਵਿਕਟ ਹਾਸਲ ਕੀਤੀ।

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਜ਼ਬਰਦਸਤ ਟੱਕਰ ਦਾ ਕਾਰਵਾਂ ਟੈਸਟ ਤੇ ਵਨ ਡੇ ਨੂੰ ਪਾਰ ਕਰਕੇ ਹੁਣ ਖੇਡ ਦੇ ਸਭ ਤੋਂ ਛੋਟੇ ਫਾਰਮੈੱਟ ਟੀ-20 'ਤੇ ਪਹੁੰਚ ਗਿਆ ਹੈ। ਦੱਖਣੀ ਅਫਰੀਕਾ ਨੇ ਜਿਥੇ ਟੈਸਟ ਸੀਰੀਜ਼ 2-1 ਨਾਲ ਜਿੱਤੀ ਸੀ ਤਾਂ ਵਨ ਡੇ ਸੀਰੀਜ਼ ਭਾਰਤ ਨੇ 5-1 ਨਾਲ ਜਿੱਤ ਕੇ ਇਤਿਹਾਸ ਬਣਾਇਆ। ਇਹ ਪਹਿਲਾ ਮੌਕਾ ਹੈ, ਜਦੋਂ ਭਾਰਤ ਨੇ ਦੱਖਣੀ ਅਫਰੀਕੀ ਧਰਤੀ 'ਤੇ ਕੋਈ ਸੀਰੀਜ਼ ਜਿੱਤੀ ਹੈ।
ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਸ਼ੁਰੂਆਤ ਤੋਂ ਹੀ ਲੜਖੜਾਉਂਦੀ ਹੋਈ ਨਜ਼ਰ ਆਈ। ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜਾਨ-ਜਾਨ ਸਿਮਟਸ ਨੇ 14 ਦੌੜਾਂ ਹੀ ਬਣਾਈਆਂ। 

ਜਦੋਕਿ ਕਪਤਾਨ ਜਾਨ-ਜਾਨ ਸਿਮਟਸ ਸਿਰਫ 3 ਦੌੜਾਂ ਹੀ ਬਣਾ ਸਕੇ। ਇਸ ਤੋਂ ਇਲਾਵਾ ਰੀਜਾ ਹੈਂਡ੍ਰਿਕਸ ਨੇ 70 ਦੌੜਾਂ ਦੀ ਵਾਰੀ ਖੇਡੀ। ਰੀਜਾ ਹੈਂਡ੍ਰਿਕਸ ਨੇ 39 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦਾ ਕੋਈ ਵੀ ਹੋਰ ਖਿਡਾਰੀ ਵੱਡੀ ਪਾਰੀ ਨਹੀਂ ਖੇਡ ਸਕਿਆ। ਜਿਸ ਕਾਰਨ ਭਾਰਤੀ ਟੀਮ ਨੇ ਇਹ ਮੈਚ 28 ਦੌੜਾਂ ਨਾਲ ਜਿੱਤ ਲਿਆ। ਭਾਰਤੀ ਟੀਮ ਵਲੋਂ ਗੇਂਦਬਾਜ਼ੀ ਕਰਦਿਆਂ ਭੁਵਨੇਸ਼ਵਰ ਕੁਮਾਰ ਨੇ 5 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਯੁਜਵੇਂਦਰ ਚਹਲ, ਹਾਰਦਿਕ ਪੰਡਿਆ ਅਤੇ ਜੈਦੇਵ ਉਨਾਦਕਤ ਨੇ 1-1 ਵਿਕਟ ਹਾਸਲ ਕੀਤੀ।