ਹਰਮਨਪ੍ਰੀਤ ਕੌਰ ਦਾ ਮੋਗਾ 'ਚ ਸ਼ਾਨਦਾਰ ਸਵਾਗਤ

ਖ਼ਬਰਾਂ, ਖੇਡਾਂ

ਮੋਗਾ, 30 ਜੁਲਾਈ (ਅਮਜਦ ਖ਼ਾਨ) : ਪਿਛਲੇ ਦਿਨੀਂ ਆਸਟ੍ਰੇਲੀਆ ਵਿਰੁਧ ਅਪਣੀ ਸ਼ਾਨਦਾਰ ਪਾਰੀ ਖੇਡਣ ਵਾਲੀ ਭਾਰਤੀ ਕ੍ਰਿਕਟ ਟੀਮ ਦੀ ਖਿਡਾਰਣ ਮੋਗਾ ਵਾਸੀ ਹਰਮਨਪ੍ਰੀਤ ਕੌਰ ਭੁੱਲਰ ਨੇ ਦੁਨੀਆਂ ਭਰ ਵਿਚ ਇਕ ਵਾਰੀ ਮੁੜ ਇਹ ਸਾਬਤ ਕਰ ਦਿਤਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ।

 

ਮੋਗਾ, 30 ਜੁਲਾਈ (ਅਮਜਦ ਖ਼ਾਨ) :  ਪਿਛਲੇ ਦਿਨੀਂ ਆਸਟ੍ਰੇਲੀਆ ਵਿਰੁਧ ਅਪਣੀ ਸ਼ਾਨਦਾਰ ਪਾਰੀ ਖੇਡਣ ਵਾਲੀ ਭਾਰਤੀ ਕ੍ਰਿਕਟ ਟੀਮ ਦੀ ਖਿਡਾਰਣ ਮੋਗਾ ਵਾਸੀ ਹਰਮਨਪ੍ਰੀਤ ਕੌਰ ਭੁੱਲਰ ਨੇ ਦੁਨੀਆਂ ਭਰ ਵਿਚ ਇਕ ਵਾਰੀ ਮੁੜ ਇਹ ਸਾਬਤ ਕਰ ਦਿਤਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਅੱਜ ਮੋਗਾ ਪਹੁੰਚਣ 'ਤੇ ਜਿਥੇ ਸਾਰਾ ਪ੍ਰਸ਼ਾਸਨ ਪੱਬਾਂ ਭਾਰ ਹੋ ਕੇ ਹਰਮਨ ਦੇ ਸਵਾਗਤ ਵਿਚ ਲੱਗਾ ਹੋਇਆ ਸੀ, ਉਥੇ ਸ਼ਹਿਰ ਵਾਸੀਆਂ ਵਲੋਂ ਵੀ ਹਰਮਨ ਦੇ ਸਵਾਗਤ ਵਿਚ ਕੋਈ ਕਮੀ ਨਹੀਂ ਛੱਡੀ ਗਈ। ਅੰਮ੍ਰਿਤਸਰ ਤੋਂ ਰੋਡ ਰਾਹੀਂ ਆਉਣ 'ਤੇ ਪਿੰਡ ਲੰਡੇਕੇ ਵਿਚ ਹਰਮਨਪ੍ਰੀਤ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵਲੋਂ ਉੱਘੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਨਕਦ ਰਾਸ਼ੀ ਨਾਲ ਨਿਵਾਜਿਆ ਜਾ ਰਿਹਾ ਹੈ।
ਭਾਰਤੀ ਖਿਡਾਰਨ ਹਰਮਨਪ੍ਰੀਤ ਕੌਰ ਦੇ ਪਿੰਡ ਦੁੱਨੇ ਕੇ ਵਿਖੇ ਅਪਣੇ ਘਰ ਪੁੱਜਣ 'ਤੇ ਭਰਵੇਂ ਸਵਾਗਤ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ 'ਚ ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਡਿਪਟੀ ਕਮਿਸ਼ਨਰ. ਦਿਲਰਾਜ ਸਿੰਘ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਵਿਧਾਇਕ ਜੈਤੋ ਮਾਸਟਰ ਬਲਦੇਵ ਸਿੰਘ ਆਦਿ ਸ਼ਾਮਲ ਸਨ।  ਡਾ: ਹਰਜੋਤ ਕਮਲ ਨੇ ਕਿਹਾ ਕਿ ਮੋਗਾ ਦੀ ਧੀ ਹਰਮਨਪ੍ਰੀਤ ਕੌਰ ਨੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਅਤੇ ਮੋਗਾ ਪਹੁੰਚਣ 'ਤੇ ਸਾਰੀਆਂ ਰਾਜਸੀ ਪਾਰਟੀਆਂ ਵਲੋਂ ਸਿਆਸੀ ਪੱਧਰ ਤੋਂ ਉੱਪਰ ਉਠ ਕੇ ਉਨ੍ਹਾਂ ਦੇ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਬਾਘਾਪੁਰਾਣਾ ਸ. ਦਰਸ਼ਨ ਸਿੰਘ ਬਰਾੜ ਨੇ ਹਰਮਨਪ੍ਰੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਉਸ ਨੂੰ ਤੇ ਉਸ ਦੇ ਪਰਵਾਰਕ ਮੈਂਬਰਾਂ ਨੂੰ ਵਧਾਈ ਦਿਤੀ।  
ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ. ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ.ਐਮ ਮੋਗਾ ਚਰਨਦੀਪ ਸਿੰਘ ਸਿੱਧੂ, ਐਸ.ਡੀ.ਐਮ ਧਰਮਕੋਟ ਨਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਵਿਨੋਦ ਬਾਂਸਲ, ਸੀਨੀਅਰ ਅਕਾਲੀ ਨੇਤਾ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਬਰਜਿੰਦਰ ਸਿੰਘ ਬਰਾੜ, ਹਰਮਨਪ੍ਰੀਤ ਕੌਰ ਦੇ ਪਿਤਾ ਹਰਮੰਦਰ ਸਿੰਘ, ਮਾਤਾ ਸਤਵਿੰਦਰ ਕੌਰ, ਭਰਾ-ਭੈਣ ਤੇ ਹੋਰ ਰਿਸ਼ਤੇਦਾਰ, ਡੀ.ਐਸ.ਪੀ ਜਸਵੰਤ ਸਿੰਘ ਗਿੱਲ, ਜ਼ਿਲ੍ਹਾ ਖੇਡ ਅਫ਼ਸਰ ਸਰੋਜ ਬਾਲਾ ਧੀਮਾਨ, ਐਡਵੋਕੇਟ ਨਰਿੰਦਰਪਾਲ ਸਿੰਘ ਚਾਹਲ, ਐਡਵੋਕੇਟ ਨਸੀਬ ਬਾਵਾ, ਕਮਲ ਅਰੋੜਾ ਅਤੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ।