ਪੰਜਾਬ ਦੇ ਕਈ ਇਲਾਕਿਆਂ 'ਚ ਸਿੱਖਾਂ ਦਾ ਧਰਮ ਪਰਿਵਰਤਨ ਹੋ ਰਿਹਾ ਹੈ: ਯੋਗੀ ਆਦਿਤਿਆਨਾਥ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਉੱਤਰ ਪ੍ਰਦੇਸ਼

ਧਰਮ ਪਰਿਵਰਤਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਹੋਣਗੇ-ਯੋਗੀ

Sikhs are being converted in many areas of Punjab: Yogi Adityanath

ਯੂਪੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਨਮਨ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੇ ਫਲਸਫੇ ਨਾਲ ਹੀ ਸਮਾਜ ਨੂੰ ਆਦਰਸ਼੍ ਸਮਾਜ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਿੱਖਾਂ ਦਾ ਧਰਮ ਪਰਿਵਰਤਨ ਹੋ ਰਿਹਾ ਹੈ ਜੋ ਕਿ ਬਹੁਤ ਦੁਖਦਾਈਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਰਮ ਪਰਿਵਰਤਨ ਦੀ ਪ੍ਰਵਿਰਤੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ, ਪੀਲੀਭੀਤ ਤੇ ਕਈ ਹੋਰ ਇਲਾਕਿਆਂ ਵਿੱਚ ਵੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਸਾਹਮਣੇ ਆਈਆ ਸਨ।

ਉਨ੍ਹਾਂ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਸਿੱਖ ਭਾਈਚਾਰੇ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਂਗੇ ਤਾਂ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਹੋਣ।ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੇ ਫਲਸਫੇ ਨਾਲ ਹੀ ਸਮਾਜ ਦੀਆਂ ਅਨੇਕਾਂ ਸਮੱਸਿਆਵਾਂ ਨਾਲ ਲੜਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਨੇ ਸਮਾਜ ਵਿਚੋਂ ਜਾਤ-ਪਾਤ, ਸਤੀ ਪ੍ਰਥਾ ਤੇ ਕਈ ਹੋਰ ਕੁਰੀਤੀਆਂ ਨੂੰ ਦੂਰ ਕੀਤਾ ਹੈ।