Bihar ਸਰਕਾਰ ਬੇਰੁਜ਼ਗਾਰ ਗ੍ਰੈਜੂਏਟਾਂ ਨੂੰ ਹਰ ਮਹੀਨੇ ਦੇਵੇਗੀ 1,000 ਰੁਪਏ ਭੱਤਾ : Nitish Kumar

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਉੱਤਰ ਪ੍ਰਦੇਸ਼

‘ਮੁੱਖ ਮੰਤਰੀ ਸਵੈ-ਸਹਾਇਤਾ ਭੱਤਾ ਯੋਜਨਾ' ਤਹਿਤ ਦੇਣਗੇ ਪੈਸੇ

Bihar government News

Bihar Government News: ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਬਿਹਾਰ ਸਰਕਾਰ ‘ਮੁੱਖ ਮੰਤਰੀ ਸਵੈ-ਸਹਾਇਤਾ ਭੱਤਾ ਯੋਜਨਾ’ ਦੇ ਤਹਿਤ ਬੇਰੁਜ਼ਗਾਰ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ ਪ੍ਰਤੀ ਮਹੀਨਾ 1,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਪਹਿਲਾਂ, ਇਹ ਯੋਜਨਾ ਸਿਰਫ਼ ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ’ਤੇ ਲਾਗੂ ਹੁੰਦੀ ਸੀ ਜਿਨ੍ਹਾਂ ਨੇ ਇੰਟਰਮੀਡੀਏਟ ਪ੍ਰੀਖਿਆ ਪਾਸ ਕੀਤੀ ਸੀ।

ਮੁੱਖ ਮੰਤਰੀ ਨੇ ਐਕਸ ’ਤੇ ਪੋਸਟ ਕਰਦੇ ਹੋਏ ਲਿਖਿਆ, ‘‘ਰਾਜ ਸਰਕਾਰ ਦੇ ਸੱਤ ਨਿਸ਼ਚੇ ਪ੍ਰੋਗਰਾਮ ਤਹਿਤ ਚਲਾਈ ਜਾਣ ਵਾਲੀ ‘ਮੁੱਖ ਮੰਤਰੀ ਸਵੈ-ਸਹਾਇਤਾ ਭੱਤਾ ਯੋਜਨਾ’ ਦਾ ਦਾਇਰਾ ਵਧਾ ਦਿਤਾ ਗਿਆ ਹੈ। ਹੁਣ, ਕਲਾ, ਵਿਗਿਆਨ ਅਤੇ ਵਣਜ ਸਟਰੀਮ ਵਿਚ ਗ੍ਰੈਜੂਏਟ ਡਿਗਰੀਆਂ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲੇਗਾ।’’

ਉਨ੍ਹਾਂ ਕਿਹਾ ਕਿ 20 ਤੋਂ 25 ਸਾਲ ਦੀ ਉਮਰ ਦੇ ਗ੍ਰੈਜੂਏਟ ਜੋ ਉੱਚ ਸਿਖਿਆ ਨਹੀਂ ਲੈ ਰਹੇ, ਨੌਕਰੀ ਦੀ ਭਾਲ ਕਰ ਰਹੇ ਹਨ, ਸਵੈ-ਰੁਜ਼ਗਾਰ ਨਹੀਂ ਕਰ ਰਹੇ ਹਨ ਅਤੇ ਸਰਕਾਰੀ, ਨਿਜੀ ਜਾਂ ਗ਼ੈਰ-ਸਰਕਾਰੀ ਨੌਕਰੀ ਵਿਚ ਨਹੀਂ ਹਨ, ਉਨ੍ਹਾਂ ਨੂੰ ਵੱਧ ਤੋਂ ਵੱਧ ਦੋ ਸਾਲਾਂ ਲਈ 1,000 ਰੁਪਏ ਪ੍ਰਤੀ ਮਹੀਨਾ ਭੱਤਾ ਦਿਤਾ ਜਾਵੇਗਾ।ਬਿਹਾਰ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅੰਤ ਵਿਚ ਹੋਣੀਆਂ ਹਨ। ਨਿਤੀਸ਼ ਕੁਮਾਰ ਨੇ ਕਿਹਾ, ‘‘ਮੈਨੂੰ ਉਮੀਦ ਹੈ ਕਿ ਨੌਜਵਾਨ ਇਸ ਸਹਾਇਤਾ ਰਾਸ਼ੀ ਦੀ ਵਰਤੋਂ ਜ਼ਰੂਰੀ ਸਿਖਲਾਈ ਪ੍ਰਾਪਤ ਕਰਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਰਨਗੇ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।’’ 

"(For more news apart from “Bihar government News , ” stay tuned to Rozana Spokesman.)