Lucknow News: 'ਮੈਂ ਜ਼ਹਿਰ ਖਾ ਕੇ ਆਇਆ ਹਾਂ'... ਲਖਨਊ 'ਚ CM ਯੋਗੀ ਦੇ ਜਨਤਾ ਦਰਬਾਰ ਵਿੱਚ ਇੱਕ ਸੇਵਾਮੁਕਤ ਸਿਪਾਹੀ ਨੇ ਸਾਰਿਆਂ ਦੇ ਉਡਾਏ ਹੋਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਉੱਤਰ ਪ੍ਰਦੇਸ਼

ਭਾਜਪਾ ਵਿਧਾਇਕ 'ਤੇ ਲਗਾਏ ਗੰਭੀਰ ਦੋਸ਼

CM Yogi's Janata Darbar in Lucknow

CM Yogi's Janata Darbar in Lucknow: ਵੀਰਵਾਰ ਸਵੇਰੇ ਲਖਨਊ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਆਯੋਜਿਤ ਜਨਤਾ ਦਰਬਾਰ ਦੌਰਾਨ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਗਾਜ਼ੀਆਬਾਦ ਦੇ ਲੋਨੀ ਇਲਾਕੇ ਦੇ 65 ਸਾਲਾ ਸੇਵਾਮੁਕਤ ਫ਼ੌਜੀ ਸਤਬੀਰ ਗੁਰਜਰ ਨੇ ਜਨਤਾ ਦਰਬਾਰ ਵਿੱਚ ਮੌਜੂਦ ਲੋਕਾਂ ਨੂੰ ਦੱਸਿਆ ਕਿ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਹੈ। ਇਸ ਘਟਨਾ ਨੇ ਉੱਥੇ ਮੌਜੂਦ ਲੋਕਾਂ ਅਤੇ ਅਧਿਕਾਰੀਆਂ ਵਿੱਚ ਦਹਿਸ਼ਤ ਫੈਲਾ ਦਿੱਤੀ।

ਸਤਬੀਰ ਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸਤਬੀਰ ਗੁਰਜਰ ਸਵੇਰੇ-ਸਵੇਰੇ ਲਖਨਊ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਜਨਤਾ ਦਰਬਾਰ ਵਿੱਚ ਆਪਣੀ ਸ਼ਿਕਾਇਤ ਲੈ ਕੇ ਪਹੁੰਚੇ ਸਨ। ਉਨ੍ਹਾਂ ਨੇ ਉੱਥੇ ਮੌਜੂਦ ਲੋਕਾਂ ਅਤੇ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਮੱਸਿਆ ਤੋਂ ਨਿਰਾਸ਼ ਹੋ ਕੇ ਜ਼ਹਿਰੀਲਾ ਪਦਾਰਥ ਖਾ ਲਿਆ ਹੈ।

ਉਸ ਦੀ ਗੱਲ ਸੁਣ ਕੇ, ਉੱਥੇ ਮੌਜੂਦ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਉਸ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਸਤਬੀਰ ਨੇ ਲੋਨੀ ਦੇ ਵਿਧਾਇਕ ਨੰਦ ਕਿਸ਼ੋਰ ਗੁਰਜਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਨੀ ਦੇ ਵਿਧਾਇਕ ਤੋਂ ਜਾਨ ਨੂੰ ਖ਼ਤਰਾ ਹੈ। ਇੰਨਾ ਹੀ ਨਹੀਂ, ਸਤਬੀਰ ਨੇ ਵਿਧਾਇਕ 'ਤੇ ਕਰੋੜਾਂ ਰੁਪਏ ਦੀ ਫਿਰੌਤੀ ਵਸੂਲਣ ਦਾ ਵੀ ਦੋਸ਼ ਲਗਾਇਆ। ਉਸ ਨੇ ਕਿਹਾ ਕਿ ਉਸ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਹ ਲੋਨੀ ਦੇ ਵਿਧਾਇਕ ਤੋਂ ਹੋ ਰਹੇ ਪਰੇਸ਼ਾਨੀ ਤੋਂ ਤੰਗ ਆ ਗਿਆ ਸੀ।

(For more news apart from “CM Yogi's Janata Darbar in Lucknow,” stay tuned to Rozana Spokesman.)