ਉਤਰਾਖੰਡ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.4 ਮਾਪੀ ਗਈ ਤੀਬਰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਉੱਤਰਾਖੰਡ

ਝਟਕੇ ਮਹਿਸੂਸ ਹੋਣ ਕਰਕੇ ਘਰਾਂ ਤੋਂ ਬਾਹਰ ਨਿਕਲੇ ਲੋਕ

Uttarakhand Earthquake News

Uttarakhand Earthquake News: ਉਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰ ਹੋਣ ਕਰਕੇ ਲੋਕ ਘਰਾਂ ਦੇ ਅੰਦਰ ਸਨ, ਝਟਕੇ ਮਹਿਸੂਸ ਹੁੰਦੇ ਹੀ ਲੋਕ ਘਬਰਾ ਗਏ ਤੇ ਘਰਾਂ ਤੋਂ ਬਾਹਰ ਆ ਗਏ। 

ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.4 ਮਾਪੀ ਗਈ। ਭੂਚਾਲ ਅੱਜ ਸਵੇਰੇ 7:48:37 ਵਜੇ ਆਇਆ ਸੀ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਭੂਚਾਲ ਦਾ ਕੇਂਦਰ ਜ਼ਮੀਨ ਹੇਠ ਲਗਭਗ 10 ਕਿਲੋਮੀਟਰ ਦੀ ਡੂੰਘਾਈ 'ਤੇ ਦਰਜ ਕੀਤਾ ਗਿਆ। ਭੂਚਾਲ ਦਾ ਪ੍ਰਭਾਵ ਬਾਗੇਸ਼ਵਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮਹਿਸੂਸ ਕੀਤਾ ਗਿਆ।