ਕਾਬੁਲ ਦੇ ਫੌਜੀ ਹਵਾਈ ਅੱਡੇ 'ਤੇ ਧਮਾਕਾ: ਆਤਮਘਾਤੀ ਹਮਲੇ 'ਚ 10 ਦੀ ਮੌਤ, 8 ਜ਼ਖਮੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਸੁਰੱਖਿਆ ਟੀਮਾਂ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਅਤੇ ਸਾਰੇ ਰਸਤੇ ਬੰਦ ਕਰ ਦਿੱਤੇ।

Explosion at Kabul's military airport: 10 dead, 8 injured in suicide attack

 

ਕਾਬੁਲ- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਫੌਜੀ ਹਵਾਈ ਅੱਡੇ 'ਤੇ ਐਤਵਾਰ ਨੂੰ ਧਮਾਕਾ ਹੋਇਆ। ਉੱਥੇ ਮੌਜੂਦ ਪੱਤਰਕਾਰਾਂ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਹੈ ਕਿ ਇਸ ਹਮਲੇ 'ਚ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ 8 ਲੋਕ ਜ਼ਖਮੀ ਵੀ ਹੋਏ ਹਨ।

ਤਾਲਿਬਾਨ ਦੇ ਬੁਲਾਰੇ ਅਬਦੁਲ ਨਫੀ ਤਕੂਰ ਨੇ ਵੀ ਧਮਾਕੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਸਵੇਰੇ ਕਾਬੁਲ ਮਿਲਟਰੀ ਏਅਰਪੋਰਟ 'ਤੇ ਹੋਇਆ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਵੇਰੇ 8 ਵਜੇ ਫੌਜੀ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਟੀਮਾਂ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਅਤੇ ਸਾਰੇ ਰਸਤੇ ਬੰਦ ਕਰ ਦਿੱਤੇ।

ਤਿੰਨ ਦਿਨ ਪਹਿਲਾਂ ਯਾਨੀ 29 ਦਸੰਬਰ ਨੂੰ ਵੀ ਅਫਗਾਨਿਸਤਾਨ ਦੇ ਤਾਲੁਕਾਨ ਸੂਬੇ 'ਚ ਧਮਾਕਾ ਹੋਇਆ ਸੀ। ਜਿਸ 'ਚ 4 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਧਮਾਕਾ ਉਦੋਂ ਹੋਇਆ ਜਦੋਂ ਇੱਕ ਸਰਕਾਰੀ ਦਫਤਰ ਦੇ ਕਰਮਚਾਰੀ ਦੇ ਡੈਸਕ ਦੇ ਹੇਠਾਂ ਰੱਖਿਆ ਬੰਬ ਫਟ ਗਿਆ। ਇਸ ਤੋਂ ਪਹਿਲਾਂ 26 ਦਸੰਬਰ ਨੂੰ ਬਦਖਸ਼ਾਨ ਸੂਬੇ 'ਚ ਇਕ ਧਮਾਕੇ 'ਚ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਸੀ।