New Year's celebrations ਮੌਕੇ ਸਵਿਟਜ਼ਰਲੈਂਡ ’ਚ ਧਮਾਕਾ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਕ੍ਰਾਂਸ ਮੋਂਟਾਨਾ ਸ਼ਹਿਰ ਦੇ ਸਕੀ ਰੈਸਟੋਰੈਂਟ ’ਚ ਵਾਪਰੀ ਘਟਨਾ

Explosion in Switzerland during New Year's celebrations, many feared dead

ਜੇਨੇਵਾ : ਸਵਿਟਜ਼ਰਲੈਂਡ ਦੇ ਮਸ਼ਹੂਰ ਲਗਜ਼ਰੀ ਸਕੀ ਰਿਜ਼ਾਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿੱਚ ਵੀਰਵਾਰ ਸਵੇਰੇ ਇੱਕ ਬਾਰ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ, ਜਦਕਿ ਕਈਆਂ ਦੇ ਗੰਭੀਰ  ਜ਼ਖ਼ਮੀ ਹੋਣ ਦੀ ਖ਼ਬਰ ਹੈ। ਸਵਿਸ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਵਿਟਜ਼ਰਲੈਂਡ ਦੇ ਦੱਖਣ-ਪੱਛਮੀ ਇਲਾਕੇ ਵਾਲੇਸ ਕੈਂਟਨ ਦੇ ਪੁਲਿਸ ਬੁਲਾਰੇ ਗਾਏਤਾਨ ਲਾਥੀਅਨ ਨੇ ਦੱਸਿਆ ਕਿ ਵਿਸਫੋਟ ਕਿਸ ਕਾਰਨ ਹੋਇਆ, ਇਸ ਸਬੰਧੀ ਫਿਲਹਾਲ ਕੁੱਝ ਵੀ ਸਪੱਸ਼ਟ ਨਹੀਂ ਹੋ ਸਕਿਆ।

ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ ’ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁੱਟ ਗਈਆਂ ਹਨ। ਜ਼ਖ਼ਮੀਆਂ ਨੂੰ ਇਲਾਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਦਕਿ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਵਿਸਫੋਟ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਹੈ।