ਮਿਆਂਮਾਰ ਦੀ ਨੇਤਾ ‘ਆਂਗ ਸਾਨ ਸੂ ਕੀ’ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਦੀ ਕਮਾਨ ਆਈ ਫ਼ੌਜ ਦੇ ਹੱਥ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਗੁਆਂਢੀ ਦੇਸ਼ ਮਿਆਂਮਾਰ ਵਿਚ ਫ਼ੌਜ ਦਾ ਫ਼ੇਰਬਦਲ ਹੋਇਆ ਹੈ। ਮਿਆਂਮਾਰ ਦੀ ਨੇਤਾ ਆਂਗ ਸਾਨ...

Aung San Suu Kyi

ਨੇਪਿਡਾ: ਗੁਆਂਢੀ ਦੇਸ਼ ਮਿਆਂਮਾਰ ਵਿਚ ਫ਼ੌਜ ਦਾ ਫ਼ੇਰਬਦਲ ਹੋਇਆ ਹੈ। ਮਿਆਂਮਾਰ ਦੀ ਨੇਤਾ ਆਂਗ ਸਾਨ ਸੂ ਕੀ ਅਤੇ ਰਾਸ਼ਟਰਪਤੀ ਸੱਤਾਧਾਰੀ ਪਾਰਟੀਆਂ ਦੇ ਕੁਝ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਈਂ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਮਿਆਂਮਾਰ ਵਿਚ ਪਿਛਲੇ ਕੁਝ ਸਮੇਂ ਤੋਂ ਸਰਕਾਰ ਅਤੇ ਫ਼ੌਜ ਦੇ ਵਿਚਾਲੇ ਤਣਾਅ ਦੀਆਂ ਖਬਰਾਂ ਨੂੰ ਲੈ ਇਹ ਕਦਮ ਚੁੱਕਿਆ ਗਿਆ ਹੈ।

ਮਿਆਂਮਾਰ ਵਿਚ ਫੇਰਬਦਲ ‘ਤੇ ਅਮਰੀਕਾ ਨੇ ਪ੍ਰਤੀਕਿਰਿਆ ਦਿੱਤੀ ਹੈ, ਅਮਰੀਕਾ ਨੇ ਲੋਕਤੰਤਰ ਦੀ ਵਿਵਸਥਾ ਨੂੰ ਸੱਟ ਮਾਰਨ ਵਾਲਿਆਂ ਦੇ ਖਿਲਾਫ਼ ਕਾਰਵਾਈ ਦੀ ਧਮਕੀ ਦਿੱਤੀ ਹੈ। ਰਿਪੋਰਟ ਅਨੁਸਾਰ ਕਿਹਾ ਕਿ ਮਿਆਂਮਾਰ ਦੀ ਫ਼ੌਜ ਨੇ ਆਂਗ ਸਾਨ ਸੂ ਕੀ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਦੇਸ਼ ਵਿਚ ਇਕ ਸਾਲ ਦੀ ਐਮਰਜੈਂਸੀ ਲਗਾਈ ਗਈ ਹੈ।

ਫ਼ੌਜ ਨੇ ਇਕ ਸਾਲ ਲਈ ਦੇਸ਼ ਦੀ ਜਿੰਮੇਵਾਰੀ ਅਪਣੇ ਹੱਥਾਂ ਵਿਚ ਲੈ ਲਈ ਹੈ। ਫ਼ੌਜ ਨੇ ਜਨਰਲ ਨੂੰ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ ਹੈ। ਵਾਇਟ ਹਾਊਸ ਦੀ ਬੁਲਾਰਾ ਜੇਨ ਪੇਸਕੀ ਨੇ ਕਿਹਾ, ਅਮਰੀਕਾ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਹੈ ਕਿ ਮਿਆਂਮਾਰ ਦੀ ਫ਼ੌਜ ਨੇ ਸਟੇਟ ਕੌਂਸਲਰ ਆਂਗ ਸਾਨ ਸੂ ਕੀ ਅਤੇ ਹੋਰ ਅਧਿਕਾਰੀਆਂ ਨੂੰ ਹਿਰਾਸਤ ਵਿਚ ਲੈਣ ਸਮੇਤ ਦੇਸ਼ ਦੀ ਲੋਕਤੰਤਰਿਕ ਪ੍ਰਤੀਕਿਰਿਆ ਨੂੰ ਕਮਜ਼ੋਰ ਕਰਨ ਦੇ ਲਈ ਕਦਮ ਚੁੱਕੇ ਹਨ।

ਰਾਸ਼ਟਰੀ ਸੁਰੱਖਿਆ ਸਲਾਹਕਾਰ ਵੱਲੋਂ ਰਾਸ਼ਟਰਪਤੀ ਬਾਇਡਨ ਨੂੰ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਬਰਮਾ(ਮਿਆਂਮਾਰ) ਦੀ ਲੋਕਤੰਤਰਿਕ ਸੰਸਥਾਵਾਂ ਦੇ ਨਾਲ ਮਜਬੂਤੀ ਨਾਲ ਖੜ੍ਹੇ ਹਾਂ ਅਤੇ ਅਪਣੇ ਖੇਤਰੀ ਸਹਿਯੋਗੀਆਂ ਦੇ ਨਾਲ ਸੰਪਰਕ ਵਿਚ ਹਾਂ। ਅਸੀਂ ਫ਼ੌਜ ਅਤੇ ਹੋਰ ਸਾਰੀਆਂ ਪਾਰਟੀਆਂ ਨਾਲ ਲੋਕਤੰਤਰਿਕ ਮਾਪਦੰਡਾਂ ਅਤੇ ਕਾਨੂੰਨ ਦਾ ਪਾਲਨ ਕਰਨ ਅਤੇ ਹਿਰਾਸਤ ਵਿਚ ਲਏ ਗਏ ਲੋਕਾਂ ਨੂੰ ਰਿਹਾਅ ਕਰਨ ਦੀ ਬੇਨਤੀ ਕਰਦੇ ਹਾਂ।

ਬੁਲਾਰਾ ਨੇ ਕਿਹਾ ਕਿ ਅਮਰੀਕਾ ਹਾਲ ਹੀ ਦੀਆਂ ਚੋਣਾਂ ਦੇ ਨਤੀਜਿਆਂ ਨੂੰ ਬਦਲਨ ਜਾਂ ਮਿਆਂਮਾਰ ਦੀ ਲੋਕਤੰਤਰਿਕ ਪ੍ਰਤੀਕਿਰਿਆ ਨੂੰ ਰੋਕਣ ਦੇ ਕਿਸੇ ਵੀ ਤਰ੍ਹਾਂ ਦੇ ਯਤਨ ਦਾ ਵਿਰੋਧ ਕਰਦਾ ਹੈ। ਇਨ੍ਹਾਂ ਕਦਮਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਜਿੰਮੇਵਾਰ ਲੋਕਾਂ ਦੇ ਖਿਲਾਫ਼ ਕਾਰੀਵਾਈ ਕੀਤੀ ਜਾਵੇਗੀ। ਅਸੀਂ ਸਥਿਤੀ ਦੀ ਬਰੀਕੀ ਨਾਲ ਨਿਗਰਾਨੀ ਕਰ ਰਹੇ ਹਾਂ ਅਤੇ ਬਰਮਾ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ।