ਪਾਕਿਸਤਾਨੀ ਸੰਸਦ ਨੇ ਅਤਿਵਾਦ ਵਿਰੋਧੀ ਕਾਰਵਾਈ ਨੂੰ 'ਹਮਲਾ' ਕਰਾਰ ਦਿਤਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਸਲਾਮਾਬਾਦ : ਪਾਕਿਸਤਾਨੀ ਸੰਸਦ ਦੇ ਸਾਂਝੇ ਇਜਲਾਸ ਵਿਚ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਭਾਰਤ ਵੱਲੋਂ ਕੀਤੀ ਗਈ ਅਤਿਵਾਦੀ...

Pakistan Parliament

ਇਸਲਾਮਾਬਾਦ : ਪਾਕਿਸਤਾਨੀ ਸੰਸਦ ਦੇ ਸਾਂਝੇ ਇਜਲਾਸ ਵਿਚ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਭਾਰਤ ਵੱਲੋਂ ਕੀਤੀ ਗਈ ਅਤਿਵਾਦੀ ਵਿਰੋਧੀ ਕਾਰਵਾਈ ਨੂੰ ਹਮਲਾ ਕਰਾਰ ਦਿਤਾ ਗਿਆ। ਸੰਸਦ ਮੈਂਬਰਾਂ ਨੇ ਪਾਰਟੀ ਹੱਦਾਂ ਤੋਂ ਉਪਰ ਉਠ ਕੇ ਭਾਰਤੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਮਤਾ ਪੇਸ਼ ਕੀਤਾ ਜਿਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਆਪਣੀ ਭਾਰਤੀ ਹਮਰੁਤਬਾ ਸੁਸ਼ਮਾ ਸਵਰਾਜ ਨੂੰ ਇਸਲਾਮੀ ਸਹਿਯੋਗ ਸੰਗਠਨ ਦੀ ਬੈਠਕ ਵਿਚ ਸ਼ਾਮਲ ਹੋਣ ਦਾ ਸੱਦਾ ਦਿਤੇ ਜਾਣ ਕਾਰਨ ਇਸ ਸੰਮੇਲਨ ਤੋਂ ਦਰ ਰਹਿਣਗੇ।
ਗ਼ੌਰਤਲਬ ਹੈ ਕਿ ਭਾਰਤੀ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਬਾਲਾਕੋਟ ਵਿਖਸ ਸਥਿਤ ਜੈਸ਼ ਏ ਮੁਹੰਮਦ ਦੇ ਸਭ ਤੋਂ ਵੱਡੇ ਸਿਖਲਾਈ ਕੇਂਦਰ 'ਤੇ ਮੰਗਲਵਾਰ ਸਵੇਰੇ ਬੰਬ ਸੁੱਟੇ ਸਨ। ਇਸ ਕਾਰਵਾਈ ਦੌਰਾਨ ਵੱਡੀ ਗਿਣਤੀ ਵਿਚ ਜੈਸ਼ ਦੇ ਅਤਿਵਾਦੀ ਵੀ ਮਾਰੇ ਗਏ ਸਨ। ਪਾਕਿਸਤਾਨੀ ਸੰਸਦ ਨੇ ਹਮਲੇ ਦੌਰਾਨ ਵੱਡੀ ਗਿਣਤੀ ਵਿਚ ਅਤਿਵਾਦੀਆਂ ਦੀ ਮੌਤ ਬਾਰੇ ਭਾਰਤੀ ਦਾਅਵੇ ਨੂੰ ਬੇਬੁਨਿਆਦ ਕਰਾਰ ਦਿਤਾ ਅਤੇ ਕਿਹਾ ਕਿ ਨਿਰਪੱਖ ਨਿਗਰਾਨਾਂ ਨੂੰ ਮੌਤਾਂ ਹੋਣ ਬਾਰੇ ਕੋਈ ਸਬੂਤ ਨਹੀਂ ਮਿਲਿਆ। ਮਤੇ ਵਿਚ ਦੋਸ਼ ਲਾਇਆ ਗਿਆ ਕਿ 26 ਅਤੇ 27 ਫ਼ਰਵਰੀ ਦੀ ਦਰਮਿਆਨੀ ਰਾਤ ਭਾਰਤ ਦੀ ਗ਼ੈਰਜ਼ਿੰਮੇਵਾਰੀ ਅਤੇ ਲਾਪ੍ਰਵਾਹੀ ਵਾਲੀ ਕਾਰਵਾਈ ਨੇ ਦੱਖਣੀ ਏਸ਼ੀਆ ਵਿਚ ਸ਼ਾਂਤੀ ਅਤੇ ਸਥਿਰਤਾ ਨੂੰ ਨੁਕਸਾਨ ਪਹੁੰਚਾਇਆ। ਮਤੇ ਵਿਚ ਭਾਰਤੀ ਹਮਲੇ ਦਾ ਮੂੰਹਤੋੜ ਜਵਾਬ ਦਿਤੇ ਜਾਣ ਦੇ ਪਾਕਿਸਤਾਨੀ ਨਿਸ਼ਚੇ ਨੂੰ ਦੁਹਰਾਇਆ ਗਿਆ। ਇਸੇ ਦਰਮਿਆਨ ਪਾਕਿਸਤਾਨ ਦੇ ਰੱਖਿਆ ਮੰਤਰੀ ਪਰਵੇਜ਼ ਖਟਕ ਨੇ ਸਾਰੇ ਵਿਵਾਦ ਨਿਪਟਾਉਣ ਲਈ ਭਾਰਤ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ।