Russia-Ukraine War: ਕੈਨੇਡਾ ਨੇ ਰੂਸੀ ਕੱਚੇ ਤੇਲ ਦੀ ਦਰਾਮਦ 'ਤੇ ਪਾਬੰਦੀ ਦਾ ਕੀਤਾ ਐਲਾਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂਕਰੇਨ 'ਤੇ ਰੂਸੀ ਹਮਲੇ ਦੌਰਾਨ ਰੂਸ ਤੋਂ ਕੱਚੇ ਤੇਲ ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ।

Justin Trudeau Says Canada to Ban Russian Crude Oil Imports


ਓਟਾਵਾ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂਕਰੇਨ 'ਤੇ ਰੂਸੀ ਹਮਲੇ ਦੌਰਾਨ ਰੂਸ ਤੋਂ ਕੱਚੇ ਤੇਲ ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਟਰੂਡੋ ਅਨੁਸਾਰ, "ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਤੇਲ ਉਦਯੋਗ ਤੋਂ ਬਹੁਤ ਫਾਇਦਾ ਹੋਇਆ ਹੈ। ਹਾਲਾਂਕਿ ਕੈਨੇਡਾ ਨੇ ਰੂਸ ਤੋਂ ਤੇਲ ਅਤੇ ਗੈਸ ਦੀ ਬਹੁਤ ਘੱਟ ਦਰਾਮਦ ਕੀਤੀ ਹੈ ਪਰ ਇਹ ਫੈਸਲਾ ਇਕ ਸ਼ਕਤੀਸ਼ਾਲੀ ਸੰਦੇਸ਼ ਦੇਵੇਗਾ"।

Justin Trudeau

ਨਿਊਜ਼ ਏਜੰਸੀ ਏਐਫਪੀ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸੀ ਤੇਲ ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਕੈਨੇਡਾ ਵਲੋਂ ਲਿਆ ਗਿਆ ਇਹ ਫੈਸਲਾ ਉਸ ਨੀਤੀ ਦਾ ਹਿੱਸਾ ਹੈ ਜਿਸ ਤਹਿਤ ਯੂਕਰੇਨ 'ਤੇ ਹਮਲੇ ਲਈ ਰੂਸ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਾਰੇ ਪੱਛਮੀ ਅਤੇ ਯੂਰਪੀ ਦੇਸ਼ ਅਜਿਹਾ ਕਰ ਰਹੇ ਹਨ।

Tweet

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕੀਤੀ ਰੂਸੀ ਕਾਰਵਾਈ ਦੀ ਨਿੰਦਾ

ਰੂਸ-ਯੂਕਰੇਨ ਜੰਗ ’ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਜ਼ਰੀਏ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਲਿਖਿਆ, “ਮੈਂ ਰੂਸ ਦੇ ਗੈਰ-ਕਾਨੂੰਨੀ ਹਮਲੇ ਬਾਰੇ ਹੋਰ ਨੇਤਾਵਾਂ ਅਤੇ ਭਾਈਵਾਲਾਂ ਨਾਲ ਗੱਲ ਕੀਤੀ - ਅਸੀਂ ਰਾਸ਼ਟਰਪਤੀ ਪੁਤਿਨ ਦੇ ਬੇਰਹਿਮ ਯੁੱਧ ਦੀ ਨਿੰਦਾ ਕਰਨ ਲਈ ਇੱਕਜੁੱਟ ਹਾਂ ਅਤੇ ਅਸੀਂ ਰੂਸ ਨੂੰ ਜਵਾਬਦੇਹ ਬਣਾਉਣ ਅਤੇ ਯੂਕਰੇਨ ਦਾ ਸਮਰਥਨ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਾਂ”।