China floods: ਚੀਨ ਵਿਚ ਭਾਰੀ ਮੀਂਹ ਦਾ ਕਹਿਰ; ਹਾਈਵੇਅ ਦਾ ਹਿੱਸਾ ਡਿੱਗਣ ਕਾਰਨ 19 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਸਥਾਨਕ ਅਧਿਕਾਰੀਆਂ ਨੇ ਦਸਿਆ ਕਿ ਇਹ ਹਾਦਸਾ ਪਿਛਲੇ ਕੁੱਝ ਦਿਨਾਂ ਤੋਂ ਇਲਾਕੇ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਵਾਪਰਿਆ ਹੈ।

Image: For representation purpose only.

China floods: ਦੱਖਣੀ ਚੀਨ ਵਿਚ ਇਕ ਹਾਈਵੇਅ ਦਾ ਇਕ ਹਿੱਸਾ ਡਿੱਗਣ ਕਾਰਨ ਘੱਟ ਤੋਂ ਘੱਟ 19 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਦਸਿਆ ਕਿ ਇਹ ਹਾਦਸਾ ਪਿਛਲੇ ਕੁੱਝ ਦਿਨਾਂ ਤੋਂ ਇਲਾਕੇ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਵਾਪਰਿਆ ਹੈ।

ਗੁਆਂਗਡੋਂਗ ਸੂਬੇ ਦੇ ਮੀਝੋ ਸ਼ਹਿਰ ਦੇ ਅਧਿਕਾਰੀਆਂ ਨੇ ਇਕ ਬਿਆਨ 'ਚ ਕਿਹਾ ਕਿ ਹਾਈਵੇਅ ਦੇ 17.9 ਮੀਟਰ ਲੰਬੇ ਹਿੱਸੇ ਦੇ ਡਿੱਗਣ ਨਾਲ 18 ਕਾਰਾਂ ਡੂੰਘੀ ਖੱਡ 'ਚ ਡਿੱਗ ਗਈਆਂ। ਘਟਨਾ ਦੇਰ ਰਾਤ ਕਰੀਬ 2 ਵਜੇ ਵਾਪਰੀ।

ਘਟਨਾ ਤੋਂ ਥੋੜ੍ਹੀ ਦੇਰ ਪਹਿਲਾਂ ਉਸ ਰਸਤੇ ਤੋਂ ਲੰਘਣ ਵਾਲੇ ਚਸ਼ਮਦੀਦਾਂ ਨੇ ਸਥਾਨਕ ਮੀਡੀਆ ਨੂੰ ਦਸਿਆ ਕਿ ਉਨ੍ਹਾਂ ਨੇ ਉੱਚੀ ਆਵਾਜ਼ ਸੁਣੀ ਅਤੇ ਕਈ ਮੀਟਰ ਡੂੰਘੇ ਟੋਏ ਨੂੰ ਦੇਖਿਆ। ਸਰਕਾਰੀ ਮਾਲਕੀ ਵਾਲੇ ਪ੍ਰਸਾਰਕ ਸੀਸੀਟੀਵੀ ਨੇ ਕਿਹਾ ਕਿ ਬਚਾਅ ਕਰਮਚਾਰੀਆਂ ਨੇ 30 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਹੈ।

(For more Punjabi news apart from At Least 19 Dead After Highway Collapses In Flood-Hit Southern China, stay tuned to Rozana Spokesman)