ਪਾਕਿ 'ਚ ਕੋਰੋਨਾ ਦੇ ਕੁੱਲ ਮਾਮਲੇ ਹੋਏ 69,474
ਪਾਕਿਸਤਾਨ ਵਿਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 69,474 ਹੋ ਗਈ ਹਉਂ ਅਤੇ ਕੋਵਿਡ 19 ਨਾਲ ਮਰਨ ਵਾਲਿਆਂ ਦੀ ਗਿਣਤੀ 1483 'ਤੇ ਪਹੁੰਚ ਗਈ ਹੈ।
ਇਸਲਾਮਾਬਾਦ, 31 ਮਈ : ਪਾਕਿਸਤਾਨ ਵਿਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 69,474 ਹੋ ਗਈ ਹਉਂ ਅਤੇ ਕੋਵਿਡ 19 ਨਾਲ ਮਰਨ ਵਾਲਿਆਂ ਦੀ ਗਿਣਤੀ 1483 'ਤੇ ਪਹੁੰਚ ਗਈ ਹੈ। ਐਤਵਾਰ ਨੂੰ ਸਿਹਤ ਮੰਤਰਾਲੇ ਵਲੋਂ ਇਹ ਜਾਣਕਾਰੀ ਦਿਤੀ ਗਈ। ਪਿਛਲੇ 24 ਘੰਟਿਆਂ 'ਚ 88 ਹੋਰ ਮੌਤਾਂ ਅਤੇ 3,039 ਨਵੇਂ ਕੋਰੋਨਾ ਵਾਇਰਸ ਮਾਮਲੇ ਦਰਜ ਕੀਤੇ ਗਏ। ਸਿਹਤ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿਚ ਕੋਵਿਡ-19 ਪੀੜਤਾਂ ਦੀ ਗਿਣਤੀ ਹੁਣ 69,474 ਅਤੇ ਮੌਤਾਂ ਦੀ ਗਿਣਤੀ 1,483 ਹੈ। ਇਸ ਵਿਚੋਂ ਹੁਣ ਤਕ 25,271 ਮਰੀਜ਼ ਠੀਕ ਹੋ ਚੁੱਕੇ ਹਨ।
ਸਿੰਧ ਵਿਚ ਸਭ ਤੋਂ ਵੱਧ 27,360 ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਪੰਜਾਬ ਵਿਚ 25,056, ਖੈਬਰ-ਪਖਤੂਨਖਵਾ ਵਿਚ 9,540, ਬਲੋਚਿਸਤਾਨ ਵਿਚ 4,193, ਇਸਲਾਮਾਬਾਦ ਵਿਚ 2,418, ਗਿਲਗਿਤ-ਬਾਲਟਿਸਤਾਨ ਵਿਚ 678 ਅਤੇ ਮਕਬੂਜ਼ਾ ਕਸ਼ਮੀਰ ਵਿਚ 251 ਮਰੀਜ਼ ਹਨ। ਅਧਿਕਾਰੀਆਂ ਨੇ ਪਿਛਲੇ 24 ਘੰਟਿਆਂ ਦੌਰਾਨ 14,972 ਸਮੇਤ 547,030 ਟੈਸਟ ਕੀਤੇ ਹਨ। ਈਦ ਤੋਂ ਪਹਿਲਾਂ ਸਰਕਾਰ ਵਲੋਂ ਤਾਲਾਬੰਦੀ ਵਿਚ ਢਿੱਲ ਦੇ ਬਾਅਦ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਰੇਡੀਓ ਪਾਕਿਸਤਾਨ ਮੁਤਾਬਕ ਐਨਸੀਓਸੀ ਨੇ ਸਿਫਾਰਸ਼ ਕੀਤੀ ਹੈ ਕਿ ਵਿਦਿਅਕ ਸੰਸਥਾਵਾਂ ਨੂੰ ਅਗਸਤ ਤਕ ਬੰਦ ਰਖਿਆ ਜਾਵੇ।