ਕੁਲਭੂਸ਼ਣ ਜਾਧਵ ਨੂੰ ਮਿਲੇਗੀ ਡਿਪਲੋਮੈਟਿਕ ਪਹੁੰਚ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਨੇ ਜਾਧਵ ਤਕ ਭਾਰਤ ਦੀ ਰਾਜਨਾਇਕ ਪਹੁੰਚ ਦਾ ਪ੍ਰਸਤਾਵ ਭੇਜਿਆ : ਵਿਦੇਸ਼ ਮੰਤਰਾਲਾ

Pakistan offers India consular access to Kulbhushan Jadhav

ਇਸਲਾਮਾਬਾਦ/ਨਵੀਂ ਦਿੱਲੀ: ਪਾਕਿਸਤਾਨ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਸ਼ੁਕਰਵਾਰ ਤਕ ਰਾਜਨਾਇਕ ਪਹੁੰਚ ਦਿਤੀ ਜਾਏਗੀ। ਇਹ ਜਾਣਕਾਰੀ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਵੀਰਵਾਰ ਨੂੰ ਦਿਤੀ। ਇਸ ਦੇ ਨਾਲ ਹੀ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਪ੍ਰਸਤਾਵ ਦਾ ਮੁਲਾਂਕਣ ਕਰ ਰਿਹਾ ਹੈ। 

ਭਾਰਤੀ ਨੇਵੀ ਦੇ ਸੇਵਾਮੁਕਤ ਅਧਿਕਾਰੀ ਜਾਧਵ (49) ਨੂੰ 'ਜਾਸੂਸ ਅਤੇ ਅਤਿਵਾਦ' ਦੇ ਦੋਸ਼ ਵਿਚ ਅਪ੍ਰੈਲ 2017 ਵਿਚ ਪਾਕਿਸਤਾਨ ਦੀ ਇਕ ਸੈਨਿਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਸਜ਼ਾ 'ਤੇ ਰੋਕ ਦੇ ਲਈ ਭਾਰਤ ਨੇ ਅੰਤਰਰਾਸ਼ਟਰੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਫ਼ੈਸਲ ਨੇ ਇਕ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਵਿਚ ਕਿਹਾ, “ਇਥੇ ਭਾਰਤੀ ਹਾਈ ਕਮਿਸ਼ਨ ਨੂੰ ਸੂਚਿਤ ਕਰਨ ਤੋਂ ਬਾਅਦ ਪਾਕਿਸਤਾਨ ਭਾਰਤ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ।''