ਦੱਖਣੀ ਅਮਰੀਕੀ ਦੇਸ਼ ਪੇਰੂ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 29 ਲੋਕਾਂ ਦੀ ਮੌਤ, ਕਈ ਜ਼ਖਮੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਪੁਲਿਸ ਨੇ ਕਿਹਾ ਕਿ ਉਹ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ।

Road Accident

 

ਲੀਮਾ: ਦੱਖਣੀ ਅਮਰੀਕੀ ਦੇਸ਼ ਪੇਰੂ (Peru) ਵਿਚ ਇਕ ਭਿਆਨਕ ਸੜਕ ਹਾਦਸਾ (Road Accident) ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਇਕ ਤੇਜ਼ ਰਫ਼ਤਾਰ ਬੱਸ ਮੰਗਲਵਾਰ ਤੜਕੇ ਡੂੰਘੇ ਖੱਡ ਵਿਚ ਡਿੱਗ ਗਈ। ਖੱਡ ਵਿਚ ਡਿੱਗਣ ਕਾਰਨ ਘੱਟੋ -ਘੱਟ 29 ਲੋਕਾਂ ਦੀ ਮੌਤ (29 passengers died) ਹੋ ਗਈ ਅਤੇ ਕਈ ਜ਼ਖਮੀ ਹੋ ਗਏ।

ਹੋਰ ਪੜ੍ਹੋ: ਮਹੀਨੇ ਦੇ ਪਹਿਲੇ ਹੀ ਦਿਨ ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ ਦੀ ਕੀਮਤ 888.50 ਤੱਕ ਪਹੁੰਚੀ

ਹੋਰ ਪੜ੍ਹੋ: ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ : CM ਕੈਪਟਨ ਅਮਰਿੰਦਰ ਸਿੰਘ

ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਸ ਦਾ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਰੀਮੈਕ ਨਦੀ (Rimac River) ਦੇ ਕਿਨਾਰੇ ਤਕਰੀਬਨ 100 ਮੀਟਰ ਹੇਠਾਂ ਡਿੱਗਣ ਤੋਂ ਪਹਿਲਾਂ ਪਹਾੜੀ ਖੇਤਰ ਨਾਲ ਟਕਰਾ (Bus Crashed) ਗਿਆ। ਪੁਲਿਸ ਨੇ ਕਿਹਾ ਕਿ ਉਹ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਘਟਨਾ ਸਥਾਨ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਹੈ ਕਿਉਂਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਪਹੁੰਚਾਇਆ ਗਿਆ ਸੀ।